September 17, 2026, 9:25 am
----------- Advertisement -----------
HomeNewsLatest Newsਪਟਿਆਲਾ ਸ਼ਹਿਰ 'ਚ 98 ਕੋਵਿਡ ਕੇਸ ਹੋਏ ਰਿਪੋਰਟ

ਪਟਿਆਲਾ ਸ਼ਹਿਰ ‘ਚ 98 ਕੋਵਿਡ ਕੇਸ ਹੋਏ ਰਿਪੋਰਟ

Published on

----------- Advertisement -----------

ਪਟਿਆਲਾ : ਅੱਜ ਜਿਲੇ ਵਿੱਚ ਪ੍ਰਾਪਤ 1357 ਕੋਵਿਡ ਰਿਪੋਰਟਾਂ ਵਿਚੋਂ 98 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 88, ਨਾਭਾ 01, ਰਾਜਪੁਰਾ 01,ਸਮਾਣਾ 01, ਬਲਾਕ ਭਾਦਸੋਂ ਤੋਂ 01 ਅਤੇ ਬਲਾਕ ਕੋਲੀ 03 ਸਬੰਧਤ ਹਨ। ਇਹਨਾਂ 98 ਕੇਸਾਂ ਵਿਚੋਂ ਇੱਕ ਕੇਸ ਡੁਪਲੀਕੇਟ ਹੋਣ ਅਤੇ ਸੱਤ ਦੁਸਰੇ ਰਾਜਾ ਵਿੱਚ ਸ਼ਿਫਟ ਹੋਣ ਕਾਰਣ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49272 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 06 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47664 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 244 ਹੋ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1364 ਹੀ ਹੈ।

ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕਿ ਜਿਲੇ੍ਹ ਵਿੱਚ ਤੇਜੀ ਨਾਲ ਕੋਵਿਡ ਕੇਸਾਂ ਦਾ ਵਧਣਾ ਜਾਰੀ ਹੈ।ਜਿਸ ਦਾ ਕਾਰਣ ਲੋਕਾਂ ਵੱਲੋਂ ਕੋਵਿਡ ਸਾਵਧਾਨੀਆ ਪ੍ਰਤੀ ਅਵੇਸਲਾ ਹੋਣਾ ਹੈ। ਉਹਨਾਂ ਕਿਹਾ ਕਿ ਜੇਕਰ ਅਜੇ ਵੀ ਲੋਕ ਇਸ ਪ੍ਰਤੀ ਸੁਚੇਤ ਨਾ ਹੋਏ ਤਾਂ ਸਥਿਤੀ ਗੰਭੀਰ ਹੋ ਸਕਦੀ ਹੈ।ਉਹਨਾਂ ਕਿਹਾ ਕਿ ਜਿਲ੍ਹੇ ਦੀ ਸਥਿਤੀ ਬਾਰੇ ਸਿਹਤ ਅਧਿਕਾਰੀਆਂ ਦਾ ਜਿਲ੍ਹਾ ਪ੍ਰਸਾਸ਼ਣ ਨਾਲ ਤਾਲਮੇਲ ਜਾਰੀ ਹੈ ਅਤੇ ਜੇਕਰ ਲੋਕਾਂ ਵੱਲੋਂ ਅਜੇ ਵੀ ਅਣਗਿਹਲੀ ਵਰਤੀ ਤਾਂ ਪ੍ਰਸ਼ਾਸਣ ਨੂੰ ਸਖਤ ਫੈਸਲੇ ਲੇਣੇ ਪੈ ਸਕਦੇ ਹਨ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਥਾਪਰ ਕਾਲਜ ਵਿੱਚ ਕੇਸਾਂ ਦਾ ਵਾਧਾ ਲਗਾਤਾਰ ਜਾਰੀ ਹੈ ਅਤੇ ਕੱਲ ਲਏ ਗਏ 307 ਐਂਟੀਜਨ ਸੈਂਪਲਾ ਵਿਚੋਂ 42 ਕੋਵਿਡ ਪੋਜਟਿਵ ਪਾਏ ਗਏ ਹਨ। ਜਿਸ ਨਾਲ ਥਾਪਰ ਕਾਲਜ ਦੇ ਕੁੱਲ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 69 ਹੋ ਗਈ ਹੈ ਅਤੇ ਕਾਲਜ ਵਿੱਚ ਟੈਸਟਿੰਗ ਦੀ ਪੀ੍ਰਕਿਰਿਆ ਅਜੇ ਵੀ ਜਾਰੀ ਹੈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 7369 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 02 ਜਨਵਰੀ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੌਂਕ ਭਾਦਸੋਂ ਰੋਡ, ਸ਼ਿਵ ਸਾਂਈ ਮੰਦਰ ਪੁਰਾਨਾ ਬਿਸ਼ਨ ਨਗਰ ਗੱਲੀ ਨੰਬਰ 9,ਇਮਲੀ ਵਾਲਾ ਗੁਰੂਦੁਆਰਾ ਜੱਟਾਂ ਵਾਲਾ ਚੌਂਤਰਾ ਵਾਰਡ ਨੰਬਰ 43, ਵਿਕਾਸ ਨਗਰ ਨੇੜੇ ਦੀਪ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...