ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਟਵੀਟ ਵਿੱਚ ਦਸਿਆ ਕਿ “ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਹੁਣ ਠੀਕ ਮਹਿਸੂਸ ਕਰ ਰਹੀ ਹਾਂ। ਪਿਛਲੇ ਕੁੱਝ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਉਣ ਵਾਲੇ ਸਾਰਿਆਂ ਨੂੰ ਆਪਣਾ ਟੈਸਟ ਕਰਵਾਉਣ ਦੀ ਬੇਨਤੀ ਕਰਦੀ ਹਾਂ।












