November 21, 2026, 10:21 pm
----------- Advertisement -----------
HomeNewsLatest Newsਰਿਸ਼ਵਤਖੋਰ ਨੂੰ ਬਚਾਉਣ ਲਈ ਪਟਵਾਰੀਆਂ ਦੀ ਹੜਤਾਲ ਗੈਰਵਾਜਬ

ਰਿਸ਼ਵਤਖੋਰ ਨੂੰ ਬਚਾਉਣ ਲਈ ਪਟਵਾਰੀਆਂ ਦੀ ਹੜਤਾਲ ਗੈਰਵਾਜਬ

Published on

----------- Advertisement -----------

ਪੰਜਾਬ ਸਰਕਾਰ ਦਾ ਰਿਸ਼ਵਤਖੋਰੀ ਵਿਰੁੱਧ ਐਕਸ਼ਨ ਸਹੀ
ਜੇ ਲੋੜ ਪਈ ਪਟਵਾਰੀਆਂ ਦੇ ਧਰਨੇ ਵਿਰੁੱਧ ਸਾਡੇ ਕਾਰਕੁਨ ਵੀ ਸੜਕਾਂ ਤੇ ਉਤਰਨਗੇ

ਮੋਹਾਲੀ : – ਰਿਸ਼ਵਤ ਦੇ ਕੇਸ ਵਿੱਚ ਵਿਜੀਲੈੰਸ ਵਿਭਾਗ ਵਲੋਂ ਰੰਗੇ ਹੱਥੀਂ ਫੜੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ, ਅਤੇ ਇਸ ਐਕਸ਼ਨ ਨੇ ‘ਰਿਸ਼ਵਤ ਖੋਰੀ ਵਿਰੁੱਧ‘ ਪੰਜਾਬ ਸਰਕਾਰ ਦੀ ਗੰਭੀਰਤਾ ਨੂੰ ਸਿੱਧ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੂੰ ਸਰਕਾਰ ਪਾਸੋਂ ‘ਹੋਰ ਵੱਡੇ ਮਗਰਮੱਛਾਂ ਦੇ ਫੜੇ ਜਾਣ ਦੀਆਂ ਵੱਡੀਆਂ ਉਮੀਦਾਂ ਹਨ। ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ, ਪਟਵਾਰੀ ਦੀਦਾਰ ਸਿੰਘ ਛੋਕਰ ਦੇ ਘਰੋਂ ਵਿਜੀਲੈਂਸ ਨੇ 33 ਰਜਿਸਟਰੀਆਂ ਬਰਾਮਦ ਕੀਤੀਆਂ ਹਨ। ਇਨ੍ਹਾਂ ਰਜਿਸਟਰੀਆਂ ਰਾਹੀਂ ਖਰੀਦੀਆਂ ਗਈਆਂ ਜਾਇਦਾਦਾਂ ‘ਤੇ ਹੁਣ ਤਕ ਕਰੀਬ 1 ਕਰੋੜ 77 ਲੱਖ ਰੁਪਏ ਦਾ ਲੈਣ-ਦੇਣ ਹੋ ਚੁੱਕਾ ਹੈ। ਉਕਤ ਪਟਵਾਰੀ ਦੇ ਦੋ ਵੱਖ-ਵੱਖ ਬੈਂਕ ਖਾਤਿਆਂ ‘ਚ ਕਰੀਬ 25 ਲੱਖ ਰੁਪਏ ਜਮ੍ਹਾਂ ਹਨ। ਸਰਕਾਰੀ ਮਲਾਜਮ ਹੋਣ ਦੇ ਬਾਵਜੂਦ ਉਹ ਪਿੰਡ ਦੀ ਨੰਬਰਦਾਰੀ ਕਰਦਾ ਰਿਹਾ। ਉਸ ਨੇ ਹੁਣ ਤਕ ਦੋ ਲੱਖ ਇਕ ਹਜ਼ਾਰ ਰੁਪਏ ਮਾਣ ਭੱਤਾ ਨੰਬਰਦਾਰ ਵਜੋਂ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਅਦਾਲਤ ਦੇ ਹੁਕਮਾਂ ‘ਤੇ ਉਸਦੇ ਬੈਂਕ ਲਾਕਰ ਨੂੰ ਸੀਲ ਕਰ ਦਿੱਤਾ ਗਿਆ ਹੈ। ਮਾਮਲੇ ‘ਚ ਹਾਲੇ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਮੌਕੇ ਪਟਵਾਰੀਆਂ ਦੀ ਯੁਨੀਅਨ ਵਲੋਂ ਅਜਿਹੇ ਰਿਸ਼ਵਤਖੋਰ ਪਟਵਾਰੀ ਨੂੰ ਬਚਾਉਣ ਲਈ ਧਰਨੇ-ਮੁਜਾਹਰਿਆਂ ਦਾ ਐਲਾਨ ਕੀਤੇ ਜਾਣਾ ‘ਮੰਦਭਾਗਾ‘ ਹੈ।
ਇਸ ਸੱਭ ਦਾ ਪੰਜਾਬ ਅਗੇਂਸਟ ਕੁਰੱਪਸ਼ਨ ਵਲੋਂ ਸਖਤ ਨੋਟਿਸ ਲਿਆ ਗਿਆ ਹੈ, ਇਸ ਸਬੰਧੀ ਬੋਲਦਿਆਂ ਸੰਸਥਾ ਦੇ ਪ੍ਰਧਾਨ ਸਤਨਾਮ ਦਾਉਂ ਜਨਰਲ ਸਕੱਤਰ ਡਾ. ਮਜੀਦ ਆਜਾਦ ਅਤੇ ਚੇਅਰਮੈਨ ਡਾਕਟਰ ਦਲੇਰ ਸਿੰਘ ਮੁਲਾਤਨੀ ਨੇ ਕਿਹਾ ਹੈ ਕਿ 15000 ਰੁਪਏ ਦੀ ਰਿਸ਼ਵਤ ਲੈੰਦਿਆਂ ਦੀਦਾਰ ਸਿੰਘ ਨੂੰ ਵਿਜੀਲੈੰਸ ਵਲੋਂ ਰੰਗੇ ਹੱਥੀਂ ਫੜਿਆ ਜਾਣਾ ਕੋਈ ਛੋਟੀ ਘਟਨਾ ਨਹੀ ਹੈ, ਇਹ ਵੀ ਸਾਇਦ ਪਹਿਲੀ ਵਾਰ ਹੋ ਰਿਹਾ ਕਿ ਰਿਸ਼ਵਤ ਵਿੱਚ ਫੜੇ ਮੁਲਾਜਮ ਲਈ ਯੂਨੀਅਨ ਸਮੂਹਿਕ ਛੁੱਟੀਆਂ ਲੈਣ ਭਾਵ ਹੜਤਾਲ ਕਰਨ ਦਾ ਐਲਾਨ ਕਰ ਰਹੀ ਹੋਵੇ ਜੋ ਬਿਲਕੁੱਲ ਮੰਦਭਾਗਾ ਅਤੇ ਰਿਸ਼ਵਤਖੋਰੀ ਨੂੰ ਹੱਲਾਸ਼ੇਰੀ ਦੇਣ ਵਾਲੀ ਅਤੇ ਸਰਕਾਰ ਨੂੰ ਸ਼ਹੀ ਕੰਮ ਕਰਨ ਤੋਂ ਰੋਕਣ ਲਈ ਦਬਾਓ ਪਾਉਣ ਦੀ ਕਾਰਵਾਈ ਹੈ।
ਯੂਨੀਅਨ ਦਾ ਮੁਲਾਜਮਾਂ ਲਈ ਬਣਦਾ ਹੱਕ ਲੈਣ ਲਈ ਸੰਘਰਸ਼ ਕਰਨਾ ਹੈ ਨਾ ਕੇ ਤੇ ਰਿਸ਼ਵਤਖੋਰਾਂ ਨੂੰ ਬਚਾਉਣ ਲਈ ਕੰਮ ਕਰਨਾ। ਸਗੋਂ ਪਟਵਾਰ ਯੂਨੀਅਨ ਨੂੰ ਰਿਸ਼ਵਤਖੋਰੀ ਦਾ ਕੈਂਸਰ ਰੋਕਣ ਲਈ ਨੂੰ ਵਿਜੀਲੈਸ ਵਿਭਾਗ ਅਤੇ ਸਰਕਾਰ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ ਤਾਂ ਕੇ ਲੋਕਾਂ ਵਿੱਚ ਮਾਲ ਵਿਭਾਗ ਦੇ ਕਰਮਚਾਰੀਆਂ ਅਤੇ ਅਫ਼ਸਰਾਂ ਦੀ ਛਵੀ ਵਧੀਆ ਬਣ ਸਕੇ ਜੋ ਕੁੱਝ ਰਿਸਵਖੋਰਾਂ ਕਾਰਨ ਵਿਗੜੀ ਹੋਈ ਹੈ।
ਪਟਵਾਰੀਆਂ ਦੀ ਯੁਨੀਅਨ ਨੂੰ ਚਾਹੀਦਾ ਤਾਂ ਇਹ ਹੈ ਕਿ ਅਜਿਹੀਆਂ ਕਾਲੀਆਂ ਭੇਡਾਂ ਨੂੰ ਯੁਨੀਅਨ ਵਿੱਚੋਂ ਹੀ ਛੇਕ ਦੇਵੇ ਅਤੇ ਵਿਜੀਲੈੰਸ ਵਿਭਾਗ ਨੂੰ ਪਾਰਦਰਸ਼ੀ ਢੰਗ ਨਾਲ ਤਫਤੀਸ਼ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ।
ਇਸ ਸਬੰਧੀ ਸੰਸਥਾ ਨੇ ਅੱਗੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹੁਣ ਲੋੜ ਤਾਂ ਇਸ ਗੱਲ ਦੀ ਹੈ ਕਿ ਸਰਕਾਰੀ ਦਫਤਰਾਂ ਵਿੱਚ ਹੁੰਦੀ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਵਾਸਤੇ ਪ੍ਰਬੰਧ ਵਿੱਚ ਪਾਰਦਰਸ਼ਤਾ ਲਿਆਵੇ।
ਸਮਾਜਸੇਵੀ ਡਾਕਟਰ ਦਲੇਰ ਸਿੰਘ ਮੁਲਾਤਨੀ ਨੇ ਕਿਹਾ ਕਿ ਸਰਕਾਰ ਨੂੰ ਧਰਨਾ ਮੁਜਾਹਰਿਆਂ ਦੇ ਨਾਮ ਤੇ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਪਰਵਾਹ ਨਾ ਕਰਦਿਆਂ ਹੋਰ ਰਿਸਵਖੋਰਾਂ ਖਿਲਾਫ ਵੀ ਯੋਗ ਕਾਰਵਾਈ ਅਮਲ ਵਿੱਚ ਲਿਆਵੇ। ਗੈਰਵਾਜਬ ਮੰਗਾਂ ਮਨਵਾਉਣ ਲਈ ਸਮੂਹਿਕ ਰੂਪ ਵਿੱਚ ਹੜਤਾਲਾਂ ਤੇ ਜਾਣ ਵਾਲੇ ਪਟਵਾਰੀਆਂ ਵਿਰੁੱਧ ‘ਐਮਰਜੈਂਸੀ ਸੇਵਾ ਨਿਯਮ‘ ਤਹਿਤ ਕਾਰਵਾਈ ਕੀਤੀ ਜਾਵੇ।
ਉਹਨਾਂ ਅੱਗੇ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਕਾਰਕੁਨ ਵੀ ਪਟਵਾਰੀਆਂ ਦੇ ਧਰਨੇ ਦੇ ਵਿਰੁੱਧ ਸੜਕਾਂ ਤੇ ਉਤਰਨ ਤੋਂ ਗੁਰੇਜ ਨਹੀਂ ਕਰਨਗੇ ਅਤੇ ਅਜਿਹੇ ਸਾਰੇ ਮਾਮਲਿਆਂ, ਜਿਨ੍ਹਾਂ ਵਿੱਚ ਲੋਕਾਂ ਨੂੰ ਇਸ ਰਿਸ਼ਵਤ ਦੇ ਕੋਹੜ ਤੋਂ ਛੁਟਕਾਰਾ ਮਿਲਦਾ ਹੋਵੇ, ਵਿੱਚ ਸਰਕਾਰ ਦਾ ਸਮਰਥਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...