September 5, 2026, 7:28 pm
----------- Advertisement -----------
HomeNewsLatest News20 ਸਤੰਬਰ ਨੂੰ ਟੀ-20 ਮੈਚ ਸਦਕਾ ਪੀ.ਸੀ.ਏ. ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦਾ...

20 ਸਤੰਬਰ ਨੂੰ ਟੀ-20 ਮੈਚ ਸਦਕਾ ਪੀ.ਸੀ.ਏ. ਸਟੇਡੀਅਮ ਅਤੇ ਇਸਦੇ ਆਲੇ-ਦੁਆਲੇ ਦਾ ਏਰੀਆ ਨੋ ਫਲਾਇੰਗ ਜੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ

Published on

----------- Advertisement -----------

ਐਸ.ਏ.ਐਸ. ਨਗਰ 17 ਸਤੰਬਰ : – ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਫੇਸ 10 ਪੀ.ਸੀ.ਏ. ਸਟੇਡੀਅਮ ਵਿਖੇ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਮੈਚ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀ ਅਮਿਤ ਤਲਵਾੜ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀ.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ(Flying object Drone and Unmanned Aerial Vehicles (UAVs)) ਦੇ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਹੁਕਮ ਇਸ ਦਫਤਰ ਵੱਲੋਂ ਦਿੱਤੀ ਸਪੈਸ਼ਲ ਪ੍ਰਵਾਨਗੀ ਦੇ ਅਧਾਰ ਤੇ ਉਡਾਏ ਜਾਣ ਵਾਲੇ ਡਰੋਨਾ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਮਿਤੀ 18 ਤੋਂ 20 ਸਤੰਬਰ ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...