July 23, 2026, 10:16 pm
----------- Advertisement -----------
HomePunjabbusinessਪਾਕਿਸਤਾਨ 'ਚ ਅੱਜ ਤੋਂ ਪੈਟਰੋਲ 272 ਰੁਪਏ ਪ੍ਰਤੀ ਲੀਟਰ, ਇਕ ਦਿਨ 'ਚ...

ਪਾਕਿਸਤਾਨ ‘ਚ ਅੱਜ ਤੋਂ ਪੈਟਰੋਲ 272 ਰੁਪਏ ਪ੍ਰਤੀ ਲੀਟਰ, ਇਕ ਦਿਨ ‘ਚ ਕੀਤਾ ਗਿਆ 22 ਰੁਪਏ ਦਾ ਰਿਕਾਰਡ ਵਾਧਾ

Published on

----------- Advertisement -----------

ਪਾਕਿਸਤਾਨ ਸਰਕਾਰ ਨੇ ਬੁੱਧਵਾਰ ਨੂੰ ਦੇਰ ਸ਼ਾਮ ਪੈਟਰੋਲ ਦੀਆਂ ਕੀਮਤਾਂ ‘ਚ ਰਿਕਾਰਡ ਵਾਧਾ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ ‘ਚ ਇਕ ਦਿਨ ‘ਚ 22 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਯਾਨੀ ਵੀਰਵਾਰ ਤੋਂ ਲਾਗੂ ਹੋ ਗਿਆ ਹੈ। ਇਸ ਕਾਰਨ ਉੱਥੇ ਪੈਟਰੋਲ ਦੀ ਕੀਮਤ ਪਾਕਿਸਤਾਨੀ ਕਰੰਸੀ ਦੇ ਹਿਸਾਬ ਨਾਲ 272 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਾਕਿਸਤਾਨ ਦੇ ਵਿੱਤ ਵਿਭਾਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਰਿਕਾਰਡ ਵਾਧੇ ਦਾ ਕਾਰਨ ਪਾਕਿਸਤਾਨ ਦੀ ਕਰੰਸੀ ‘ਚ ਗਿਰਾਵਟ ਨੂੰ ਦੱਸਿਆ ਹੈ।
ਪਾਕਿਸਤਾਨ ਵਿੱਚ ਸਿਰਫ਼ ਪੈਟਰੋਲ ਹੀ ਨਹੀਂ ਸਗੋਂ ਰੋਜ਼ਾਨਾ ਜ਼ਿੰਦਗੀ ਵਿੱਚ ਵਰਤੇ ਜਾਣ ਵਾਲੇ ਮਿੱਟੀ ਦੇ ਤੇਲ, ਲਾਈਟ ਡੀਜ਼ਲ ਅਤੇ ਹਾਈ ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਉੱਥੇ ਮਹਿੰਗਾਈ ਹੋਰ ਵੀ ਵਧ ਜਾਵੇਗੀ। ਦੂਜੇ ਪਾਸੇ ਕੁੱਝ ਰਿਪੋਰਟਾਂ ਮੁਤਾਬਕ ਪਾਕਿਸਤਾਨ ਇਹ ਸਭ ਕੁਝ IMF ਨੂੰ ਰੁਝਾਉਣ ਲਈ ਕਰ ਰਿਹਾ ਹੈ। ਦਰਅਸਲ, IMF ਨੇ ਪਾਕਿਸਤਾਨ ਅੱਗੇ ਕਰਜ਼ਾ ਦੇਣ ਲਈ ਜੋ ਸ਼ਰਤਾਂ ਰੱਖੀਆਂ ਸਨ, ਉਨ੍ਹਾਂ ਵਿਚੋਂ ਇਕ ਇਹ ਵੀ ਸੀ ਕਿ ਉਹ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...