September 17, 2026, 7:44 pm
----------- Advertisement -----------
HomeNewsLatest Newsਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ...

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰ ਕਲਿੰਗ ਲਈ ਬਣਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ‘ਚ ਸੂਰ ਪਾਲਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਦੋ ਥਾਵਾਂ ‘ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ। ਮੰਤਰੀ ਨੇ ਦੱਸਿਆ ਕਿ ਇਸ ਲਾਗ ਦੀ ਬੀਮਾਰੀ “ਅਫ਼ਰੀਕਨ ਸਵਾਈਨ ਫ਼ੀਵਰ” ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫ਼ਸਰਾਂ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...