September 3, 2026, 12:43 am
----------- Advertisement -----------
HomeNewsLatest Newsਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਬਟਾਲਾ ਵਿੱਖੇ ਵਪਾਰੀਆਂ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਬਟਾਲਾ ਵਿੱਖੇ ਵਪਾਰੀਆਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਬਟਾਲਾ : – ਪੰਜਾਬ ਦੇ ਬਟਾਲਾ ਸਥਿਤ ਉਦਯੋਗਿਕ ਭਵਨ ਵਿੱਚ ਵਪਾਰੀਆਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਪੂਰੀ ਤਰ੍ਹਾਂ ਸਰਦਾਰੀ ਦਾ ਸਮਾਂ ਆ ਗਿਆ ਹੈ। ਬਟਾਲਾ ‘ਚ ਭਾਜਪਾ ਉਮੀਦਵਾਰ ਫਤਿਹਜੰਗ ਬਾਜਵਾ ਦਾ ਪ੍ਰਚਾਰ ਕਰਨ ਪਹੁੰਚੇ ਪਿਊਸ਼ ਗੋਇਲ।
ਇੱਥੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਤਾਂ ਹੀ ਹੋ ਸਕਦਾ ਹੈ ਜੇਕਰ ਕੇਂਦਰ ਵਿੱਚ ਸਰਕਾਰ ਹੋਵੇ। 2014 ਤੱਕ ਕੇਂਦਰ ਵਿੱਚ ਕਾਂਗਰਸ ਅਤੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਉਸ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਆਈ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਰਹੀ। ਇਸ ਦਾ ਪੰਜਾਬ ਨੂੰ ਕਦੇ ਫਾਇਦਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਉਹ ਪਿਛਲੇ 8 ਸਾਲਾਂ ਤੋਂ ਮੰਤਰੀ ਹਨ, ਪਰ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਲਈ ਕਦੇ ਕੋਈ ਮੰਤਰੀ ਨਹੀਂ ਆਇਆ। ਕਿਸੇ ਨੇ ਕਦੇ ਇਹ ਨਹੀਂ ਦੱਸਿਆ ਕਿ ਇੰਡਸਟਰੀ ਨੂੰ ਕਿਹੜੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਹ ਜੋ ਲਾਭ ਦੇਣਾ ਚਾਹੁੰਦੇ ਸਨ, ਉਨ੍ਹਾਂ ਲਾਭਾਂ ਨੂੰ ਰੋਕਣ ਲਈ ਬਹੁਤ ਸਾਰੇ ਡੈਲੀਗੇਸ਼ਨ ਉੱਥੇ ਆਏ। ਪੰਜਾਬ ਦੇ ਸਿੱਧੇ ਫਾਇਦੇ ਲਈ ਕਦੇ ਕਿਸੇ ਨੇ ਗੱਲ ਨਹੀਂ ਕੀਤੀ।
ਪੀਯੂਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸਮਾਲ ਸਕੇਲ ਇੰਡਸਟਰੀ ਨਾਲ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਮਸ਼ੀਨਰੀ ਬਟਾਲਾ ਤੋਂ ਹੀ ਖਰੀਦੀ ਗਈ ਸੀ ਪਰ ਉਹਨ੍ਹਾਂ ਨੂੰ ਇਸ ਗੱਲ ਦਾ ਦੁਖ ਹੈ ਕਿ ਇੰਡਸਟਰੀ ਤਬਾਹ ਹੋ ਰਹੀ ਹੈ। ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਦਿੱਲੀ ‘ਚ ਮਿਸ ਮੈਨੇਜਮੈਂਟ ਹੈ। ਆਮ ਆਦਮੀ ਪਾਰਟੀ ਕਾਲਾਬਾਜ਼ਾਰੀ ਕਰਦੀ ਹੈ, ਜਿਸ ਕਾਰਨ ਸਾਰੀਆਂ ਚੀਜਾਂ ਦੀ ਕਿੱਲਤ ਹੋ ਜਾਂਦੀ ਹੈ। ਜਿਵੇਂ ਕੋਵਿਡ ਦੇ ਸਮੇਂ ਆਕਸੀਜਨ ਦੀ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...