June 8, 2026, 7:26 pm
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਵੈਬੀਨਾਰ ਨੂੰ ਕੀਤਾ ਸੰਬੋਧਨ, ਹੋਏ ਤਿੰਨ ਵੱਡੇ ਐਲਾਨ

ਪੀ.ਐਮ ਮੋਦੀ ਨੇ ਵੈਬੀਨਾਰ ਨੂੰ ਕੀਤਾ ਸੰਬੋਧਨ, ਹੋਏ ਤਿੰਨ ਵੱਡੇ ਐਲਾਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ-2022 ਵਿੱਚ ਸਿਹਤ ਖੇਤਰ ਲਈ ਕੀਤੇ ਪ੍ਰਬੰਧਾਂ ‘ਤੇ ਆਯੋਜਿਤ ਵੈਬੀਨਾਰ ਨੂੰ ਸੰਬੋਧਨ ਕੀਤਾ। ਵੈਬੀਨਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਸਾਡਾ ਧਿਆਨ ਸਿਹਤ ਦੇ ਨਾਲ-ਨਾਲ ਤੰਦਰੁਸਤੀ ‘ਤੇ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਬਜਟ ਵਿਚ ਤਿੰਨ ਕਾਰਕਾਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ ਪਹਿਲਾ- ਆਧੁਨਿਕ ਮੈਡੀਕਲ ਵਿਗਿਆਨ ਨਾਲ ਸਬੰਧਤ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦਾ ਵਿਸਥਾਰ। ਦੂਜਾ – ਆਯੁਸ਼ ਵਰਗੀਆਂ ਦਵਾਈਆਂ ਦੀਆਂ ਰਵਾਇਤੀ ਭਾਰਤੀ ਪ੍ਰਣਾਲੀਆਂ ਵਿੱਚ ਖੋਜ ਨੂੰ ਉਤਸ਼ਾਹਿਤ ਕਰਨਾ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਇਸਦੀ ਸਰਗਰਮ ਸ਼ਮੂਲੀਅਤ। ਤੀਸਰਾ- ਆਧੁਨਿਕ ਅਤੇ ਭਵਿੱਖਮੁਖੀ ਤਕਨੀਕ ਰਾਹੀਂ ਦੇਸ਼ ਦੇ ਹਰ ਹਿੱਸੇ, ਹਰ ਵਿਅਕਤੀ ਨੂੰ ਬਿਹਤਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ।

ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਮੈਂ 130 ਕਰੋੜ ਦੇਸ਼ਵਾਸੀਆਂ ਵੱਲੋਂ ਦੁਨੀਆ ਦੇ ਸਭ ਤੋਂ ਵੱਡੇ ਟੀਕਾਕਰਨ ਮਿਸ਼ਨ ਨੂੰ ਸਫਲਤਾਪੂਰਵਕ ਚਲਾਉਣ ਲਈ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ, ਫਿਟ ਇੰਡੀਆ ਮਿਸ਼ਨ, ਪੋਸ਼ਣ ਮਿਸ਼ਨ, ਮਿਸ਼ਨ ਇੰਦਰਧਨੁਸ਼, ਆਯੁਸ਼ਮਾਨ ਭਾਰਤ, ਜਲ ਜੀਵਨ ਮਿਸ਼ਨ, ਅਸੀਂ ਅਜਿਹੇ ਸਾਰੇ ਮਿਸ਼ਨਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਲੈ ਕੇ ਜਾਣਾ ਹੈ।
ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਿਹਤ ਸੇਵਾਵਾਂ ਦੀ ਮੰਗ ਵਧ ਰਹੀ ਹੈ, ਅਸੀਂ ਉਸ ਅਨੁਸਾਰ ਹੁਨਰਮੰਦ ਸਿਹਤ ਪੇਸ਼ੇਵਰ ਪੈਦਾ ਕਰਨ ਲਈ ਵੀ ਯਤਨਸ਼ੀਲ ਹਾਂ। ਇਸ ਲਈ ਪਿਛਲੇ ਸਾਲ ਦੇ ਮੁਕਾਬਲੇ ਸਿਹਤ ਸਿੱਖਿਆ ਅਤੇ ਸਿਹਤ ਸੰਭਾਲ ਨਾਲ ਸਬੰਧਤ ਮਨੁੱਖੀ ਸਰੋਤ ਵਿਕਾਸ ਲਈ ਬਜਟ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਵੀ ਪੂਰੀ ਦੁਨੀਆ ਆਯੂਸ਼ ਦੀ ਭੂਮਿਕਾ ਨੂੰ ਸਵੀਕਾਰ ਕਰ ਰਹੀ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਡਬਲਯੂਐਚਓ ਭਾਰਤ ਵਿੱਚ ਦੁਨੀਆ ਵਿੱਚ ਆਪਣਾ ਇੱਕੋ ਇੱਕ ਗਲੋਬਲ ਸੈਂਟਰ ਆਫ ਟ੍ਰੈਡੀਸ਼ਨਲ ਮੈਡੀਸਨ ਸ਼ੁਰੂ ਕਰਨ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...