November 24, 2026, 11:02 pm
----------- Advertisement -----------
HomeNewsLatest Newsਪੀ ਐਮ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਕੀਤੀ...

ਪੀ ਐਮ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ਤੋਂ ਬਾਅਦ ਸ਼ਨੀਵਾਰ ਨੂੰ ਮਿਸਰ ਦੀ ਰਾਜਧਾਨੀ ਕਾਹਿਰਾ ਪਹੁੰਚੇ। ਉਨ੍ਹਾਂ ਦਾ ਸੁਆਗਤ ਮਿਸਰ ਦੇ ਪ੍ਰਧਾਨ ਮੰਤਰੀ ਮੁਸਤਫਾ ਮੈਡਬੋਲੀ ਨੇ ਕੀਤਾ। ਦੱਸ ਦਈਏ ਕਿ 2 ਦਿਨਾਂ ਦੇ ਦੌਰੇ ‘ਤੇ ਮਿਸਰ ਪਹੁੰਚੇ ਪੀਐਮ ਮੋਦੀ ਨੇ ਅੱਜ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਮੁਲਾਕਾਤ ਕੀਤੀ। ਸੀਸੀ ਇਸ ਸਾਲ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। 6 ਮਹੀਨਿਆਂ ‘ਚ ਦੋਹਾਂ ਦੇਸ਼ਾਂ ਦੇ ਮੁਖੀਆਂ ਦੀ ਇਹ ਦੂਜੀ ਬੈਠਕ ਹੋਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ 11ਵੀਂ ਸਦੀ ਦੀ ਅਲ-ਹਕੀਮ ਮਸਜਿਦ ਦਾ ਦੌਰਾ ਕੀਤਾ। ਇਸ ਨੂੰ ਭਾਰਤ ਦੇ ਬੋਹਰਾ ਭਾਈਚਾਰੇ ਦੀ ਮਦਦ ਨਾਲ ਦੁਬਾਰਾ ਬਣਾਇਆ ਗਿਆ ਸੀ। ਇਸ ਤੋਂ ਬਾਅਦ ਉਹ ਹੈਲੀਓਪੋਲਿਸ ਸਮਾਰਕ ਪਹੁੰਚੇ। ਪ੍ਰਧਾਨ ਮੰਤਰੀ ਨੇ ਇੱਥੇ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਹ ਸਮਾਰਕ ਰਾਸ਼ਟਰਮੰਡਲ ਵੱਲੋਂ ਬਣਾਇਆ ਗਿਆ ਹੈ। ਇਹ 3,799 ਭਾਰਤੀ ਸੈਨਿਕਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਪਹਿਲੇ ਵਿਸ਼ਵ ਯੁੱਧ ਦੌਰਾਨ ਮਿਸਰ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਮਿਸਰ ਦੇ ਉੱਚ ਕੈਬਨਿਟ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਵਪਾਰਕ ਸਬੰਧਾਂ ਨੂੰ ਡੂੰਘਾ ਕਰਨ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਪ੍ਰਮੁੱਖ ਮੁਫਤੀ ਡਾ: ਸ਼ਾਵਕੀ ਇਬਰਾਹਿਮ ਅਬਦੇਲ-ਕਰੀਮ ਅਲਮ ਨਾਲ ਮੁਲਾਕਾਤ ਕੀਤੀ। ਦੋਹਾਂ ਨੇ ਭਾਰਤ ਅਤੇ ਮਿਸਰ ਦਰਮਿਆਨ ਮਜ਼ਬੂਤ ​​ਸੱਭਿਆਚਾਰਕ ਸਬੰਧਾਂ ਅਤੇ ਦੋਹਾਂ ਦੇਸ਼ਾਂ ਦਰਮਿਆਨ ਲੋਕ ਸੰਪਰਕ ਦੇ ਮੁੱਦੇ ‘ਤੇ ਚਰਚਾ ਕੀਤੀ। ਇਸ ਦੌਰਾਨ ਸਮਾਜ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਤੋਂ ਇਲਾਵਾ ਅੱਤਵਾਦ ਅਤੇ ਕੱਟੜਵਾਦ ਵਿਰੁੱਧ ਜੰਗ ਬਾਰੇ ਗੱਲਬਾਤ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...