April 22, 2026, 3:19 pm
----------- Advertisement -----------
HomeNewsLatest Newsਪੀਐਮ ਮੋਦੀ ਦੀ ਜਲੰਧਰ ਰੈਲੀ ਵਿੱਚ ਕੈਪਟਨ ਅਮਰਿੰਦਰ, ਢੀਂਡਸਾ ਸਮੇਤ ਕਈ ਵੱਡੇ...

ਪੀਐਮ ਮੋਦੀ ਦੀ ਜਲੰਧਰ ਰੈਲੀ ਵਿੱਚ ਕੈਪਟਨ ਅਮਰਿੰਦਰ, ਢੀਂਡਸਾ ਸਮੇਤ ਕਈ ਵੱਡੇ ਲੀਡਰ ਪਹੁੰਚੇ

Published on

----------- Advertisement -----------

ਜਲੰਧਰ : – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਥੇ ਪੀਏਪੀ ਗਰਾਊਂਡ ਵਿੱਚ ਭਾਜਪਾ ਗੱਠਜੋੜ ਦੀ ਰੈਲੀ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜ੍ਹੀ ਦੇਰ ‘ਚ ਰੈਲੀ ‘ਚ ਪਹੁੰਚ ਜਾਣਗੇ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਪਹੁੰਚੇ। ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਰੈਲੀ ਵਾਲੀ ਥਾਂ ਅਤੇ ਆਸਪਾਸ ਥਾਂ-ਥਾਂ ਪੁਲਿਸ ਤਾਇਨਾਤ ਕੀਤੀ ਗਈ ਹੈ।
ਰੈਲੀ ਦੀ ਸਟੇਜ ‘ਤੇ ਭਾਜਪਾ ਉੱਤਰੀ ਦੇ ਉਮੀਦਵਾਰ ਕੇਡੀ ਭੰਡਾਰੀ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਰਬਜੀਤ ਸਿੰਘ ਮੱਕੜ, ਮਨੋਰੰਜਨ ਕਾਲੀਆ, ਹੰਸਰਾਜ ਹੰਸ, ਸੁਰਿੰਦਰ ਮਹੇਸ਼ ਵੀ ਮੌਜੂਦ ਹਨ। ਰੈਲੀ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਪੁੱਜੇ ਹਨ।
ਜਲੰਧਰ ਤੋਂ ਬਾਅਦ ਪ੍ਰਧਾਨ ਮੰਤਰੀ ਪੰਜਾਬ ਵਿੱਚ ਦੋ ਹੋਰ ਰੈਲੀਆਂ ਕਰਨਗੇ। ਇਹ 16 ਫਰਵਰੀ ਨੂੰ ਪਠਾਨਕੋਟ ਅਤੇ 17 ਫਰਵਰੀ ਨੂੰ ਅਬੋਹਰ ਵਿੱਚ ਹੋਵੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...