September 2, 2026, 2:52 pm
----------- Advertisement -----------
HomeNewsLatest Newsਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਨਾਮ ਤੇ ਫਿਰੌਤੀਆਂ ਮੰਗਣ ਵਾਲੇ ਦੋ ਦੋਸ਼ੀ ਪੁਲਿਸ...

ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਨਾਮ ਤੇ ਫਿਰੌਤੀਆਂ ਮੰਗਣ ਵਾਲੇ ਦੋ ਦੋਸ਼ੀ ਪੁਲਿਸ ਨੇ ਕੀਤੇ ਗ੍ਰਿਫਤਾਰ

Published on

----------- Advertisement -----------

ਅਕਸਰ ਹੀ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਜਾਂ ਭੋਲੇ ਭਾਲੇ ਲੋਕਾਂ ਨੂੰ ਫੋਨ ਕਰ ਕੇ ਫਿਰੌਤੀਆਂ ਮੰਗਣ ਦਾ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਲੇਕਿਨ ਅੰਮ੍ਰਿਤਸਰ ਵਿਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਕਿ ਕਿਸੇ ਵਿਅਕਤੀ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਬਣ ਕੇ ਲੋਕਾਂ ਕੋਲੋਂ ਲੱਖਾਂ ਦੀਆਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਅਤੇ ਅਜਿਹੀਆਂ ਫਿਰੌਤੀਆਂ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ ਗ੍ਰਿਫਤਾਰ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿਚ ਦੋ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।


ਜੋ ਕਿ ਲੱਖਾਂ ਰੁਪਏ ਦੀ ਫਿਰੌਤੀ ਨਾਮੀ ਸ਼ਰਾਬ ਠੇਕਾ ਵਪਾਰੀ ਕਰਨ ਕੋਚਰ ਕੋਲੋਂ ਮੰਗ ਰਹੇ ਸਨ ਪੁਲਸ ਨੇ ਜਾਣਕਾਰੀ ਦਿੰਦੇ ਹੋਏ। ਦੱਸਿਆ ਕਿ ਕਰਨ ਕੋਚਰ ਜਿਸਦੇ ਕੀ ਪਠਾਨਕੋਟ ਦੇ ਵਿੱਚ ਸ਼ਰਾਬ ਦੇ ਠੇਕੇ ਹਨ ਅਤੇ ਉਸ ਨੂੰ ਗੈਂਗਸਟਰ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਅਤੇ ਮਨਦੀਪ ਸਿੰਘ ਉਰਫ ਮੰਨਾ ਵੱਲੋਂ ਵ੍ਹੱਟਸਐਪ ਕੋਲ ਕਰਕੇ ਲੱਖਾਂ ਦੀ ਫਿਰੌਤੀ ਮੰਗੀ ਜਾਂਦੀ ਸੀ ਅਤੇ ਜਿਸਦੇ ਕਰਨ ਕੋਚਰ ਨੇ ਇਸ ਸੰਬੰਧੀ ਪੁਲਸ ਨੂੰ ਦਰਖਾਸਤ ਦਿੱਤੀ ਤਾਂ ਪੁਲਸ ਨੇ ਯੋਜਨਾਬੰਦ ਤਰੀਕੇ ਨਾਲ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ ਤੀਹ ਬੋਰ ਦੋ ਮੋਬਾਇਲ ਫੋਨ ਅਤੇ ਇਕ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ।

ਪੁਲਿਸ ਨੇ ਇਨ੍ਹਾਂ ਦੋਨਾਂ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋਨੇਂ ਕੁਝ ਸਾਲ ਪਹਿਲਾਂ ਕਤਲ ਦੇ ਕੇਸ ਵਿੱਚ ਜੇਲ੍ਹ ਅੰਦਰ ਗਏ ਸਨ ਅਤੇ ਉੱਥੇ ਇਨ੍ਹਾਂ ਦੀ ਮੁਲਾਕਾਤ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਹੋਈ ਅਤੇ ਜੱਗੂ ਭਗਵਾਨਪੁਰੀਆ ਲਈ ਇਹ ਪਹਿਲੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਬਾਅਦ ਵਿਚ ਇਨ੍ਹਾਂ ਦੋਵਾਂ ਨੂੰ ਨਸ਼ੇ ਦੀ ਲੱਤ ਲਾਗੀ ਅਤੇ ਨਸ਼ੇ ਦੀ ਪੂਰਤੀ ਲਈ ਇਹ ਵੱਡੀਆਂ ਵੱਡੀਆਂ ਫ਼ਿਰੌਤੀ ਦੀਆਂ ਵਾਰਦਾਤਾਂ ਖ਼ੁਦ ਜੱਗੂ ਭਗਵਾਨਪੁਰੀਆ ਬੰਨ੍ਹ ਕੇ ਕਰਦੇ ਰਹੇ ਅਤੇ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਫੜ ਕੇ ਪੁਲੀਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਪੁਲਸ ਨੇ ਦੱਸਿਆ ਕਿ ਇਨ੍ਹਾਂ ਦੋਨਾਂ ‘ਤੇ ਪਹਿਲਾਂ ਵੀ ਵੱਖ ਵੱਖ ਥਾਣਿਆਂ ਚ ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...