ਪੰਜਾਬ : – ਪੰਜਾਬ ਦੀਆਂ 177 ਵਿਧਾਨ ਸਭਾ ਸੀਟਾਂ ਲਈ ਭਲਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਚੋਣਾਂ ਦੀ ਇਸ ਚੁਣੌਤੀ ਤੋਂ ਪਹਿਲਾਂ ਪੰਜਾਬ ਦੇ ਸਿਆਸੀ ਆਗੂ ਧਾਰਮਿਕ ਸਥਾਨਾਂ ‘ਤੇ ਪਹੁੰਚ ਗਏ। ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਸੀਐਮ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਪਹੁੰਚ ਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਰਾਘਵ ਚੱਢਾ ਨੇ ਮਨਸਾ ਦੇਵੀ ਮੰਦਰ ਦੇ ਦਰਸ਼ਨ ਕੀਤੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਪਤਨੀ ਗਨੀਵ ਮਜੀਠੀਆ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
----------- Advertisement -----------
ਵੋਟਾਂ ਤੋਂ ਪਹਿਲਾਂ ਸਿਆਸੀ ਦਿੱਗਜਾਂ ਨੇ ਧਾਰਮਿਕ ਸਥਾਨਾਂ ‘ਤੇ ਹਾਜ਼ਰੀ ਲਗਵਾਈ
Published on
----------- Advertisement -----------
----------- Advertisement -----------












