September 4, 2026, 2:57 am
----------- Advertisement -----------
HomeNewsLatest Newsਪੰਜਾਬ ਚੋਣਾਂ : ਪੋਲ ਵਲੰਟੀਅਰਾਂ ਨੂੰ ਦਿਵਿਆਂਗ ਵੋਟਰਾਂ ਲਈ ਸੁਖਾਵਾਂ ਮਾਹੌਲ ਅਤੇ...

ਪੰਜਾਬ ਚੋਣਾਂ : ਪੋਲ ਵਲੰਟੀਅਰਾਂ ਨੂੰ ਦਿਵਿਆਂਗ ਵੋਟਰਾਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ

Published on

----------- Advertisement -----------

ਚੰਡੀਗੜ : – ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਉਪਲਬਧ ਕਰਵਾਉਣ ਦੇ ਮੱਦੇਨਜ਼ਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਲੋਂ ਸੋਮਵਾਰ ਨੂੰ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਪੋਲ ਵਲੰਟੀਅਰਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਵੈਬੀਨਾਰ ਕਰਵਾਇਆ ਗਿਆ। ਜਿਕਰਯੋਗ ਹੈ ਕਿ ਰਾਜ ਵਿੱਚ 1,58,341 ਦਿਵਿਆਂਗ ਵੋਟਰ ਹਨ।

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਜੋ ਕਿ ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿੱਚ , ਸਬੰਧਤ ਵਿਅਕਤੀਆਂ  ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਤੱਕ ਪਹੁੰਚ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਵੈਬੀਨਾਰ ਵਿੱਚ ਬੂਥ ਲੈਵਲ ਅਫਸਰ (ਬੀਐਲਓ), ਜਿਲਾ ਸਮਾਜਿਕ ਸੁਰੱਖਿਆ ਅਫਸਰ (ਡੀਐਸਐਸਓ), ਜ਼ਿਲਾ ਸਿੱਖਿਆ ਅਫਸਰ (ਡੀਈਓ), ਆਂਗਣਵਾੜੀ ਵਰਕਰਾਂ, ਐਨਐਸਐਸ/ਐਨਸੀਸੀ/ਭਾਰਤ ਸਕਾਊਟਸ ਅਤੇ ਗਾਈਡ/ਨਹਿਰੂ ਯੁਵਾ ਕੇਂਦਰਾਂ ਦੇ ਵਾਲੰਟੀਅਰਾਂ ਅਤੇ ਚੋਣ ਮਿੱਤਰਾਂ ਸਮੇਤ ਹੋਰ ਸਬੰਧਤ ਨੇ ਸ਼ਿਰਕਤ ਕੀਤੀ।

ਡਾ: ਰਾਜੂ ਨੇ ਕਿਹਾ ਕਿ ਦਫਤਰ ਮੁੱਖ ਚੋਣ ਅਧਿਕਾਰੀ  ਪੰਜਾਬ ਚੋਣਾਂ ਵਾਲੇ ਦਿਨ ਦਿਵਿਆਂਗਾਂ ਲਈ ਟਰਾਂਸਪੋਰਟ ਸਹੂਲਤ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਤੱਕ ਪਹਿਲ ਦੇ ਆਧਾਰ ’ਤੇ ਵੋਟ ਪਵਾਉਣ ਨੂੰ ਯਕੀਨੀ ਬਣਾਏਗਾ। ਉਨਾਂ ਕਿਹਾ ਕਿ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ’ਤੇ ਘੱਟੋ-ਘੱਟ ਇੱਕ ਵੀਲ ਚੇਅਰ ਹੋਵੇਗੀ ਅਤੇ ਅਜਿਹੇ ਵੋਟਰਾਂ ਦੀ ਸਹੂਲਤ ਲਈ ਹਰੇਕ ਬੂਥ ’ਤੇ 10 ਵਲੰਟੀਅਰ ਤਾਇਨਾਤ ਕੀਤੇ ਜਾਣਗੇ।
 
ਉਨਾਂ ਨੇ ਸਾਰੇ ਸਬੰਧਤ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਦਿਵਿਆਂਗ ਵੋਟਰਾਂ ਦੇ ਘਰ ਜਾ ਕੇ ਉਨਾਂ ਨੂੰ ਨਿੱਜੀ ਤੋਰ ਤੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਸੱਦਾ ਦੇਣ ਅਤੇ ਪੇ੍ਰਰਨ । ਉਨਾਂ ਨੇ ਅਮਲੇ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਦਿਵਿਆਂਗ ਵੋਟਰਾਂ ਵਲੋਂ ਪੀਡਬਲਿਊਡੀ ਐਪ ਡਾਉਨਲੋਡ ਕੀਤੀ ਜਾਵੇ ਅਤੇ  ਭਾਰਤੀ ਚੋਣ ਕਮਿਸ਼ਨ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਖੁਦ ਨੂੰ  ਐਪ ’ਤੇ  ਰਜਿਸਟਰ ਵੀ ਕੀਤਾ ਜਾਵੇ।
ਉਨਾਂ ਨੇ ਸਿੱਖਿਆ ਵਿਭਾਗ/ਤਕਨੀਕੀ ਸਿੱਖਿਆ ਵਿਭਾਗ ਨੂੰ ਵਲੰਟੀਅਰਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਡੀ.ਐੱਸ.ਐੱਸ.ਓਜ਼ ਨੂੰ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਅਤੇ ਛੋਟੇ ਬੱਚਿਆਂ ਵਾਲੀਆਂ ਮਾਵਾਂ ਦੀ ਮਦਦ ਕਰਨ ਲਈ ਹਰੇਕ ਬੂਥ ’ਤੇ ਆਂਗਣਵਾੜੀ ਵਰਕਰਾਂ ਦੀ ਤਾਇਨਾਤੀ ਕਰਕੇ ਚੋਣਾਂ ਨੂੰ  ਲੋਕਪੱਖੀ ਤੇ ਵੋਟਰਾਂ ਲਈ ਦੋਸਤਾਨਾ ਮਾਹੌਲ ਬਣਾਉਣ।

ਡਾ: ਰਾਜੂ ਨੇ ਕਿਹਾ ਕਿ ਬੀ.ਐਲ.ਓ ਸੁਪਰਵਾਈਜ਼ਰ/ਆਰ.ਓ ਦੀ ਰਿਪੋਰਟ ਅਨੁਸਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਾਲੰਟੀਅਰਾਂ ਨੂੰ ਰਾਸ਼ਟਰੀ ਵੋਟਰ ਦਿਵਸ ’ਤੇ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਦਿਵਿਆਂਗ ਕੋਆਰਡੀਨੇਟਰਾਂ ਵਲੋਂ ਬਣਾਈ ਗਈ ਇੱਕ ਸਿਖਲਾਈ ਵੀਡੀਓ ਵੀ ਵੈਬੀਨਾਰ ਦੌਰਾਨ ਸਬੰਧਤ ਵਿਅਕਤੀਆਂ ਨੂੰ ਦਿਖਾਈ ਗਈ ਤਾਂ ਜੋ ਉਨਾਂ ਨੂੰ ਪੋਲਿੰਗ ਵਾਲੇ ਦਿਨ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਧਿਆਨ ਵਿੱਚ ਰੱਖਣ ਵਾਲੀਆਂ ਅਹਿਮ ਗੱਲਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...