October 21, 2026, 12:46 am
----------- Advertisement -----------
HomeNewsLatest Newsਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ:...

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਬਲਜੀਤ ਕੌਰ

Published on

----------- Advertisement -----------

• ਕੈਬਨਿਟ ਮੰਤਰੀ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਮਾਰਚ 2022 – ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।

ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨ੍ਹਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ ‘ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸ਼ੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜ਼ਿਲ੍ਹੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।

ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।

ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ’ ਦੇ ਸੰਸਦ ਮੈਂਬਰ ਸਨ। ਮੁਕਤਸਰ ਜ਼ਿਲ੍ਹੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...