October 25, 2026, 10:28 pm
----------- Advertisement -----------
HomeNewsLatest Newsਸੱਤਾ ਦਾ ਨਸ਼ਾ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਤੇ ਆਗੂਆਂ ਦੇ ਸਿਰ...

ਸੱਤਾ ਦਾ ਨਸ਼ਾ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਤੇ ਆਗੂਆਂ ਦੇ ਸਿਰ ਚੜ ਕੇ ਬੋਲ ਰਿਹਾ ਹੈ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ, 31 ਜੁਲਾਈ : – ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਦੇ ਮੌਕੇ ‘ਤੇ ਦੇਸ਼ ਭਰ ‘ਚ ਮਨਾਏ ਜਾ ਰਹੇ ‘ਅੰਮ੍ਰਿਤ-ਮਹਤਸਵ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਹਰ ਘਰ ਤਿਰੰਗਾ’ ਲਹਿਰਾਉਣ ਦੇ ਦਿੱਤੇ ਸੱਦੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਭਾਜਪਾ ਨੇ ਇਸ ਸਬੰਧੀ ਵਿਸਤ੍ਰਿਤ ਯੋਜਨਾ ਬਣਾ ਲਈ ਹੈ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਹਰ ਘਰ ਤਿਰੰਗਾ ਮੁਹਿਮ ਹੇਠ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਹ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਘਰ-ਘਰ ਦੇਸ਼ ਦੀ ਸ਼ਾਨ ਨੂੰ ਤਿਰੰਗਾ ਲਹਿਰਾਉਣ ਲਈ ਲੋਕਾਂ ਨੂੰ ਪ੍ਰੇਰਤ ਕਕਰ ਰਹੇ ਹਨ। ਇਹ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਇਹ ਮੁਹਿੰਮ ਸਾਰਿਆਂ ਨੂੰ ਆਪਸ ਵਿੱਚ ਜੋੜਨ ਦੀ ਮੁਹਿੰਮ ਹੈ।
ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦੀਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਣੀ ਨੂੰ ਹਾਲੇ ਚਾਰ ਮਹੀਨੇ ਹੀ ਹੋਏ ਹਨ, ਪਰ ਸੱਤਾ ਦਾ ਨਸ਼ਾ ਮਾਨ ਸਰਕਾਰ ਦੇ ਮੰਤਰੀਆਂ ਅਤੇ ਹੋਰਨਾਂ ਆਗੂਆਂ ਦੇ ਸਿਰ ‘ਤੇ ਚੜ੍ਹ ਕੇ ਬੋਲ ਰਿਹਾ ਹੈ ਅਤੇ ਇਸ ਸਰਕਾਰ ਦੇ ਆਗੂ ਵੀ.ਸੀ. ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਕੇ ਉਹਨਾਂ ਨੂੰ ਪ੍ਰਤਾੜਤ ਕਰਦੇ ਫਿਰ ਰਹੇ ਹਨ। ਭਾਰਤੀ ਜਨਤਾ ਪਾਰਟੀ ਇਹਨਾਂ ਸਾਰੇ ਪ੍ਰਤਾੜਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਅਜਿਹੇ ਵਤੀਰੇ ਲਈ ਤੁਰੰਤ ਉਨ੍ਹਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ, ਨਾਲ ਹੀ ਉਨ੍ਹਾਂ ਨੂੰ ਪ੍ਰਤਾੜਤ ਅਧਿਕਾਰੀਆਂ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਦੀ ਤਾਜ਼ਾ ਮਿਸਾਲ ਮਲੇਰਕੋਟਲਾ ਵਿੱਚ ਹੋਇਆ ਕਤਲ ਹੈ, ਇਹ ਕਿਸੇ ਪਾਰਟੀ ਵਿਸ਼ੇਸ਼ ਦੇ ਆਗੂ ਦਾ ਨਹੀਂ, ਸਗੋਂ ਇੱਕ ਹੋਰ ਪੰਜਾਬੀ ਦਾ ਕਤਲ ਹੈ। ਮਾਨ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਦੀ ਕਠਪੁਤਲੀ ਬਣਨਾ ਛੱਡ ਕੇ ਪੰਜਾਬ ਦਾ ਮੁੱਖ ਮੰਤਰੀ ਬਣ ਕੇ ਆਪਣੇ ਫੈਸਲੇ ਖੁਦ ਲੈਣੇ ਚਾਹਿਦਾ ਹਨ। ਮਾਨ ਨੂੰ ਦਿੱਲੀ ਮਾਡਲ ਦੀ ਦੁਹਾਈ ਦੇਣਾ ਬੰਦ ਕਰਨੀ ਚਾਹੀਦੀ ਹੈ ਅਤੇ ਆਪਣੇ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਕਦਮ ਚੁੱਕਣੇ ਚਾਹੀਦੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ‘ਚ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ, ਜਿਸ ਕਾਰਨ ਸਿਰਫ 21 ਲੱਖ ਰੁਪਏ ਦੀ ਬਚਤ ਹੋਈ, ਪਰ ਭਗਵੰਤ ਮਾਨ ਨੇ ਇਸ ਦੇ ਪ੍ਰਚਾਰ ਲਈ 42 ਲੱਖ ਰੁਪਏ ਖਰਚ ਕੀਤੇ। ਦਿੱਲੀ ਦੀ ਆਬਕਾਰੀ ਨੀਤੀ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੇਜਰੀਵਾਲ ਦੀ ਨਵੀਂ ਆਬਕਾਰੀ ਨੀਤੀ ਫੇਲ੍ਹ ਹੋ ਗਈ ਹੈ। ਦਿੱਲੀ ਵਿੱਚ 6 ਮਹੀਨਿਆਂ ਲਈ ਪੁਰਾਣੀ ਆਬਕਾਰੀ ਨੀਤੀ ਲਾਗੂ ਹੋ ਚੁੱਕੀ ਹੈ। ਉੱਥੇ ਹੀ ਸੀ.ਬੀ.ਆਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਅਫ਼ਸਰਾਂ ਦੇ ਤਬਾਦਲੇ ਬੰਦ ਕਰਨ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਪ੍ਰਸ਼ਾਸਨਿਕ ਅਫ਼ਸਰਾਂ ਦੇ ਤਬਾਦਲੇ ਕਰਦੇ ਰਹਿੰਦੇ ਹਨ। ਅੱਜ ਪੰਜਾਬ ਦੇ ਲੋਕ ਮਾਨ ਸਰਕਾਰ ਵੱਲੋਂ ਪੈਦਾ ਕੀਤੇ ਅਰਾਜਕਤਾ ਅਤੇ ਡਰ ਦੇ ਮਾਹੌਲ ਤੋਂ ਬੇਹੱਦ ਦੁਖੀ ਹਨ ਅਤੇ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ ਅਤੇ ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...