October 15, 2026, 8:00 pm
----------- Advertisement -----------
HomeNewsLatest Newsਪੰਜਾਬ 'ਚ ਬਿਜਲੀ ਦੀ ਮੰਗ ਘੱਟ ਉਤਪਾਦਨ ਵੱਧ ਫਿਰ ਵੀ ਲੱਗ ਰਹੇ...

ਪੰਜਾਬ ‘ਚ ਬਿਜਲੀ ਦੀ ਮੰਗ ਘੱਟ ਉਤਪਾਦਨ ਵੱਧ ਫਿਰ ਵੀ ਲੱਗ ਰਹੇ ਨੇ ਲੰਮੇ ਕੱਟ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿੱਚ ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਬਿਜਲੀ ਦੇ ਕੱਟ ਸ਼ੁਰੂ ਹੋ ਗਏ ਹਨ। ਫਿਲਹਾਲ ਸੂਬੇ ‘ਚ ਬਿਜਲੀ ਦੀ ਮੰਗ ਘੱਟ ਹੈ, ਜਦਕਿ ਉਤਪਾਦਨ ਜ਼ਿਆਦਾ ਹੈ ਪਰ ਇਸ ਦੇ ਬਾਵਜੂਦ ਬਿਜਲੀ ਕੱਟ ਲੱਗ ਰਹੇ ਹਨ। ਹੁਣ ਤੱਕ, ਰਾਜ ਵਿੱਚ 8,600 ਮੈਗਾਵਾਟ ਦੀ ਪੈਦਾਵਾਰ ਹੈ, ਜਦੋਂ ਕਿ ਇਸ ਵੇਲੇ ਮੰਗ 7,600 ਮੈਗਾਵਾਟ ਹੈ।
ਬੇਸ਼ੱਕ ਦੋ ਪ੍ਰਾਈਵੇਟ ਪਾਵਰ ਪਲਾਂਟਾਂ ਵਿੱਚ ਕੋਲੇ ਦਾ ਸਟਾਕ ਘੱਟ ਹੈ, ਪਰ ਹੋਰ ਥਾਵਾਂ ’ਤੇ ਇਹ ਸਟਾਕ 10 ਦਿਨਾਂ ਦਾ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ 1,275 ਲੱਖ ਯੂਨਿਟ ਬਿਜਲੀ ਉਪਲਬਧ ਕਰਵਾਈ ਗਈ ਸੀ। ਇਸ ਦੇ ਨਾਲ ਹੀ ਇਸ ਸਾਲ ਇਸੇ ਸਮੇਂ ਦੌਰਾਨ 1,855 ਲੱਖ ਯੂਨਿਟ ਬਿਜਲੀ ਉਪਲਬਧ ਕਰਵਾਈ ਗਈ ਹੈ। ਇਸ ਦੇ ਬਾਵਜੂਦ ਕਟੌਤੀ ਹੋ ਰਹੀ ਹੈ।
ਸੂਬੇ ਦੇ ਪੇਂਡੂ ਖੇਤਰਾਂ ਵਿੱਚ ਤਿੰਨ ਤੋਂ ਅੱਠ ਘੰਟੇ ਬਿਜਲੀ ਬੰਦ ਰਹੀ, ਹਾਲਾਂਕਿ ਸ਼ਹਿਰੀ ਖੇਤਰਾਂ ਵਿੱਚ ਵੀ ਘੱਟ ਕੱਟ ਲੱਗੇ ਹਨ। ਦਿਹਾਤੀ ਖੇਤਰਾਂ ਵਿੱਚ ਦਿਨ ਵੇਲੇ ਲੱਗੇ ਬਿਜਲੀ ਦੇ ਕੱਟਾਂ ਪਿੱਛੇ ਬਿਜਲੀ ਵਿਭਾਗ ਦੇ ਅਧਿਕਾਰੀ ਇਹ ਦਲੀਲ ਦਿੰਦੇ ਹਨ ਕਿ ਖੇਤਾਂ ਵਿੱਚ ਕਣਕ ਦੀ ਫ਼ਸਲ ਖੜ੍ਹੀ ਹੁੰਦੀ ਹੈ, ਇਸ ਲਈ ਦਿਹਾਤੀ ਖੇਤਰਾਂ ਵਿੱਚ ਦਿਨ ਵੇਲੇ ਕੱਟ ਲਗਾਏ ਜਾ ਰਹੇ ਹਨ ਤਾਂ ਜੋ ਸਪਾਰਕਿੰਗ ਆਦਿ ਨੂੰ ਅੱਗ ਨਾ ਲੱਗ ਸਕੇ।
ਹਾਲਾਂਕਿ ਗਰਮੀ ਦਾ ਮੌਸਮ ਅਜੇ ਸ਼ੁਰੂ ਹੋਇਆ ਹੈ, ਇਸ ਲਈ ਅਜੇ ਬਿਜਲੀ ਦੀ ਬਹੁਤੀ ਮੰਗ ਨਹੀਂ ਹੈ। ਪਰ ਜਿਵੇਂ ਹੀ ਪਾਰਾ ਚੜ੍ਹਦਾ ਹੈ, ਜਦੋਂ ਲੋਕ ਏਸੀ ਲਗਾਉਣਗੇ ਤਾਂ ਬਿਜਲੀ ਦੀ ਮੰਗ ਵੀ ਅਚਾਨਕ ਵਧ ਜਾਵੇਗੀ। ਫਿਰ ਸਥਿਤੀ ਬਹੁਤ ਗੰਭੀਰ ਬਣ ਸਕਦੀ ਹੈ। ਪਿਛਲੇ ਸਾਲ ਦੀਆਂ ਗਰਮੀਆਂ ਵਿੱਚ ਵੀ ਮੰਗ 12,000 ਮੈਗਾਵਾਟ ਤੋਂ ਵਧ ਗਈ ਸੀ।
ਪੰਜਾਬ ਦੇ ਤਿੰਨ ਵਿੱਚੋਂ ਦੋ ਪਲਾਂਟ ਬੰਦ ਪਏ ਹਨ, ਜਦੋਂਕਿ ਤੀਜਾ ਪਲਾਂਟ ਵੀ ਕੋਲੇ ਦੀ ਘਾਟ ਕਾਰਨ ਬੰਦ ਹੋਣ ਦੇ ਕੰਢੇ ਖੜ੍ਹਾ ਹੈ। ਮਾਨਸਾ ਦਾ ਤਲਵੰਡੀ ਸਾਬੋ ਪਲਾਂਟ ਗੰਭੀਰ ਕੋਲੇ ਦੇ ਸੰਕਟ ਨਾਲ ਜੂਝ ਰਿਹਾ ਹੈ। ਪਲਾਂਟ ਵਿੱਚ ਸਿਰਫ਼ ਦੋ ਦਿਨ ਦਾ ਕੋਲਾ ਬਚਿਆ ਹੈ। ਇਸੇ ਤਰ੍ਹਾਂ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਸਿਰਫ਼ ਦੋ ਦਿਨ ਹੀ ਬਚਿਆ ਸੀ ਪਰ ਤਕਨੀਕੀ ਖ਼ਰਾਬੀ ਕਾਰਨ ਇਸ ਨੂੰ ਬੰਦ ਕਰਨਾ ਪਿਆ। ਜਦਕਿ ਸਰਕਾਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਦਾ ਇੱਕ ਯੂਨਿਟ ਵੀ ਸਾਲਾਨਾ ਰੱਖ-ਰਖਾਅ ਲਈ ਬੰਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...