ਤਰਨਤਾਰਨ : – ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਵਿੱਚ ਬਿਜਲੀ ਚੋਰੀ ਫੜਨ ਲਈ ਗਏ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਪਹਿਲਾਂ ਬੰਧਕ ਬਣਾ ਲਿਆ ਅਤੇ ਫਿਰ ਧਰਨਾ ਦਿੱਤਾ। ਧਰਨੇ ਦੌਰਾਨ ਹੀ ਇੱਕ ਕਿਸਾਨ ਦੀ ਮੌਤ ਹੋ ਗਈ। ਕਾਫੀ ਦੇਰ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ ਪਰ ਬਾਅਦ ‘ਚ ਮ੍ਰਿਤਕਾਂ ਨੂੰ ਮੁਆਵਜ਼ਾ ਦੇਣ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ।
ਜਾਣਕਾਰੀ ਅਨੁਸਾਰ ਬਿਜਲੀ ਨਿਗਮ ਗੋਹਲਵੜ ਦੇ ਐਸਡੀਓ ਸਤਪਾਲ ਸਿੰਘ, ਜੇਈ ਪੁਨੀਤ ਸਿੰਘ ਅਤੇ ਲਾਈਨਮੈਨ ਹਰਪਾਲ ਸਿੰਘ ਪਿੰਡਾਂ ਵਿੱਚ ਬਿਜਲੀ ਚੋਰੀ ਰੋਕਣ ਲਈ ਪਿੰਡ ਖਾਰਾ ਪੁੱਜੇ ਸਨ। ਪਿੰਡ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਬਿਜਲੀ ਅਧਿਕਾਰੀਆਂ ਦੀ ਟੀਮ ਨੂੰ ਬੰਧਕ ਬਣਾ ਲਿਆ ਗਿਆ।
ਸਾਥੀ ਕਿਸਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨਾਂ ਨੇ ਬਿਜਲੀ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਥਿਤੀ ਵਿਗੜਦੀ ਦੇਖ ਬਿਜਲੀ ਨਿਗਮ ਦੇ ਐਕਸੀਅਨ ਹਰਕ੍ਰਿਸ਼ਨ ਸਿੰਘ ਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਇਸ ਪੂਰੇ ਮਾਮਲੇ ਸਬੰਧੀ ਬਿਜਲੀ ਅਧਿਕਾਰੀਆਂ ਵੱਲੋਂ ਡੀਸੀ ਕੁਲਵੰਤ ਸਿੰਘ ਨੂੰ ਜਾਣੂ ਕਰਵਾਇਆ ਗਿਆ। ਡੀਸੀ ਨੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
----------- Advertisement -----------
ਤਰਨਤਾਰਨ ਵਿਖੇ ਬਿਜਲੀ ਚੋਰੀ ਫੜਨ ਗਈ ਬਿਜਲੀ ਅਧਿਕਾਰੀਆਂ ਦੀ ਟੀਮ ਨੂੰ ਬਣਾਇਆ ਬੰਧਕ
Published on
----------- Advertisement -----------
----------- Advertisement -----------