August 6, 2026, 7:02 pm
----------- Advertisement -----------
HomeNewsLatest Newsਪ੍ਰਮੋਦ ਸਾਵੰਤ ਦੂਜੀ ਵਾਰ ਬਣਨਗੇ ਗੋਆ ਦੇ ਮੁੱਖ ਮੰਤਰੀ

ਪ੍ਰਮੋਦ ਸਾਵੰਤ ਦੂਜੀ ਵਾਰ ਬਣਨਗੇ ਗੋਆ ਦੇ ਮੁੱਖ ਮੰਤਰੀ

Published on

----------- Advertisement -----------

ਗੋਆ : – ਪ੍ਰਮੋਦ ਸਾਵੰਤ ਇੱਕ ਵਾਰ ਫਿਰ ਗੋਆ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਗੋਆ ‘ਚ ਸਹੁੰ ਚੁੱਕ ਸਮਾਗਮ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਦੱਸ ਦੇਈਏ ਕਿ ਗੋਆ ਵਿਧਾਨ ਸਭਾ ਚੋਣਾਂ ਵਿੱਚ ਕੁੱਲ 40 ਸੀਟਾਂ ਵਿੱਚੋਂ ਭਾਜਪਾ ਨੇ 20 ਸੀਟਾਂ ਜਿੱਤੀਆਂ ਸਨ। ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮਜੀਪੀ) ਅਤੇ ਤਿੰਨ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਭਾਜਪਾ ਲਗਾਤਾਰ ਤੀਜੀ ਵਾਰ ਰਾਜ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਜਾ ਰਹੀ ਹੈ।
ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਮੋਦ ਸਾਵੰਤ ਨੇ ਕਿਹਾ ਕਿ ਮੈਂ ਸੂਬੇ ‘ਚ ਬੁਨਿਆਦੀ ਢਾਂਚੇ ਅਤੇ ਵਿਕਾਸ ਲਈ ਕੰਮ ਕਰਾਂਗਾ। ਗੋਆ ‘ਚ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਨੂੰ ਅੱਗੇ ਲਿਜਾਣ ‘ਤੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਅਸੀਂ ਰਾਜਪਾਲ ਪੀਐੱਸ ਸ਼੍ਰੀਧਰਨ ਪਿੱਲੈ ਨੂੰ ਮਿਲਾਂਗੇ, ਜਿੱਥੇ ਸਹੁੰ ਚੁੱਕ ਸਮਾਗਮ ਬਾਰੇ ਫੈਸਲਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...