ਚੰਡੀਗੜ੍ਹ : – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ ਹੈ। ਇਸ ਸਬੰਧੀ ਕਾਂਗਰਸ ਪਾਰਟੀ ਵੱਲੋਂ ਜਲਦੀ ਹੀ ਪੱਤਰ ਵੀ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਸੰਦੀਪ ਜਾਖੜ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਤੁਸੀਂ ਭਾਜਪਾ ਦੀ ਬੋਲੀ ਬੋਲਣ ਲੱਗ ਪਏ ਹੋ, ਹੁਣ ਹਿੰਮਤ ਕਰਕੇ ਆਪਣਾ ਪੱਖ ਰੱਖੋ, ਜ਼ਿਮਨੀ ਚੋਣ ਦੇ ਡਰੋਂ ਤੁਸੀਂ ਭਾਜਪਾ ‘ਚ ਕਿਉਂ ਨਹੀਂ ਜਾ ਰਹੇ।
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਮੀਟਿੰਗ ਵਿੱਚ ਸੀਐਲਪੀ ਆਗੂਆਂ ਵਿੱਚ ਸਹਿਮਤੀ ਬਣ ਗਈ ਹੈ। ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਪੱਤਰ ਵੀ ਭੇਜਿਆ ਜਾਵੇਗਾ।
----------- Advertisement -----------
ਪ੍ਰਨੀਤ ਕੌਰ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ, ਪਾਰਟੀ ਜਲਦ ਜਾਰੀ ਕਰੇਗੀ ਪੱਤਰ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ
Published on
----------- Advertisement -----------
----------- Advertisement -----------












