November 17, 2026, 10:34 am
----------- Advertisement -----------
HomeNewsLatest Newsਹਿਮਾਚਲ ਪ੍ਰਦੇਸ਼ ਵਿੱਚ ਡੁੱਬਣ ਵਾਲੇ ਬਨੂੜ ਦੇ ਇਲਾਕੇ ਦੇ ਪੀੜਤ ਪਰਿਵਾਰਾਂ ਨੂੰ...

ਹਿਮਾਚਲ ਪ੍ਰਦੇਸ਼ ਵਿੱਚ ਡੁੱਬਣ ਵਾਲੇ ਬਨੂੜ ਦੇ ਇਲਾਕੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਪ੍ਰਨੀਤ ਕੌਰ

Published on

----------- Advertisement -----------

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਬਨੂੜ ਦੀ ਬਾਜ਼ੀਗਰ ਬਸਤੀ ਦਾ ਦੌਰਾ ਕੀਤਾ ਅਤੇ ਕੁਝ ਦਿਨ ਪਹਿਲਾਂ ਹਿਮਾਚਲ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਆਪਣੀ ਜਾਨ ਗੁਆਉਣ ਵਾਲੇ 7 ਨੌਜਵਾਨਾ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। 7 ਵਿੱਚੋਂ, 6 ਸਿਰਫ਼ ਕਿਸ਼ੋਰ ਉਮਰ ਦੇ ਸਨ ਅਤੇ ਉਨ੍ਹਾਂ ਵਿੱਚੋਂ 4 ਇੱਕੋ ਪਰਿਵਾਰ ਨਾਲ ਸਬੰਧਤ ਸਨ।

ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਇਹ ਪੂਰੀ ਤਰ੍ਹਾਂ ਨਾਲ ਦਿਲ ਦਹਿਲਾ ਦੇਣ ਵਾਲਾ ਹੈ, ਮੈਨੂੰ ਨਹੀਂ ਪਤਾ ਕਿ ਇਸ ਸਮੇਂ ਕੀ ਕਹਾਂ, ਇਨ੍ਹਾਂ ਪਰਿਵਾਰਾਂ ਨੇ ਆਪਣਾ ਸਭ ਕੁਝ ਗੁਆ ਦਿੱਤਾ ਹੈ। ਅਜਿਹੇ ਨੌਜਵਾਨਾਂ ਦੀ ਮੌਤ ਬਹੁਤ ਦੁਖਦਾਈ ਹੈ।”

ਮੁਆਵਜ਼ੇ ਦੇ ਸਵਾਲ ‘ਤੇ ਪ੍ਰਨੀਤ ਕੌਰ ਨੇ ਕਿਹਾ, “ਹਿਮਾਚਲ ਸਰਕਾਰ ਵੱਲੋਂ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਸਿਰਫ਼ 1 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਹੈ, ਇਹ ਸਾਰੇ ਪੰਜਾਬ ਦੇ ਨਾਗਰਿਕ ਸਨ, ਇਸ ਲਈ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੀ ਦੇਖਭਾਲ ਕਰੀਏ। ਇਸ ਲਈ ਮੈਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।”

ਅੱਗੇ ਗੱਲ ਕਰਦੇ ਹੋਏ ਉਹਨਾਂ ਨੇ ਦੱਸਿਆ ਕਿ, “ਮੈਂ ਹੁਣੇ ਹੀ CMO ਨਾਲ ਸੰਪਰਕ ਕੀਤਾ ਹੈ ਅਤੇ ਉਹਨਾਂ ਨੂੰ ਵਧੇ ਹੋਏ ਮੁਆਵਜ਼ੇ ਅਤੇ ਮ੍ਰਿਤਕ ਦੇ ਪਰਿਵਾਰ ਦੇ 1 ਜੀਅ ਨੂੰ ਨੌਕਰੀ ਦੇਣ ਦੀ ਬੇਨਤੀ ਕੀਤੀ ਹੈ। ਮੈਂ ਇਸ ਲਈ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਾਂਗੀ।”

ਉਨ੍ਹਾਂ ਅੱਗੇ ਦੱਸਿਆ, “ਇਨ੍ਹਾਂ ਪਰਿਵਾਰਾਂ ਦੇ ਆਰਥਿਕ ਹਾਲਾਤ ਬਹੁਤ ਮਾੜੇ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਸਰੀਰਕ ਤੌਰ ‘ਤੇ ਅਪਾਹਜ ਵੀ ਹਨ, ਇਨ੍ਹਾਂ ਨੂੰ ਕਿਸੇ ਕਿਸਮ ਦੀਆਂ ਨੌਕਰੀਆਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਅਤੇ ਮੈਂ ਇਸ ਸਬੰਧ ਵਿੱਚ ਡੀਸੀ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ। ਉਹ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਕੰਮ ਕਰ ਰਹੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...