October 28, 2026, 10:51 pm
----------- Advertisement -----------
HomeNewsLatest Newsਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ: ਸੋਨੀਆ ਗਾਂਧੀ ਦੀ ਪੇਸ਼ਕਸ਼ ਠੁਕਰਾਈ

ਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ: ਸੋਨੀਆ ਗਾਂਧੀ ਦੀ ਪੇਸ਼ਕਸ਼ ਠੁਕਰਾਈ

Published on

----------- Advertisement -----------

ਨਵੀਂ ਦਿੱਲੀ : – ਲੰਬੀ ਚਰਚਾ ਅਤੇ ਵਿਸ਼ੇਸ਼ ਕਮੇਟੀ ਦੀ ਰਿਪੋਰਟ ਤੋਂ ਬਾਅਦ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ। ਸੁਰਜੇਵਾਲਾ ਨੇ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਨੇ ਇਕ ਏਮਪਾਵਰਡ ਐਕਸ਼ਨ ਗਰੁੱਪ 2024 ਦਾ ਗਠਨ ਕੀਤਾ ਹੈ ਅਤੇ ਪ੍ਰਸ਼ਾਂਤ ਕਿਸ਼ੋਰ ਨੂੰ ਜ਼ਿੰਮੇਵਾਰੀ ਦਿੰਦੇ ਹੋਏ ਗਰੁੱਪ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪਰ, ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਅਸੀਂ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।
ਪ੍ਰਸ਼ਾਂਤ ਨੇ ਲਿਖਿਆ- ਮੈਂ ਕਾਂਗਰਸ ਦੇ ਐਮਪਾਵਰਡ ਐਕਸ਼ਨ ਗਰੁੱਪ ਦਾ ਹਿੱਸਾ ਬਣਨ, ਪਾਰਟੀ ਵਿੱਚ ਸ਼ਾਮਲ ਹੋਣ ਅਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਮੇਰੇ ਹਿਸਾਬ ਨਾਲ ਪਾਰਟੀ ਦੀਆਂ ਅੰਦਰੂਨੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਾਂਗਰਸ ਨੂੰ ਮੇਰੇ ਨਾਲੋਂ ਵੱਧ ਲੀਡਰਸ਼ਿਪ ਅਤੇ ਮਜ਼ਬੂਤ ​​ਇੱਛਾ ਸ਼ਕਤੀ ਦੀ ਲੋੜ ਹੈ।
ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਸੀ ਕਿ ਏਮਪਾਵਰਡ ਐਕਸ਼ਨ ਗਰੁੱਪ ਤੈਅ ਕਰੇਗਾ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਕੀ ਨੀਤੀ ਹੋਵੇਗੀ। 10 ਜਨਪਥ ‘ਤੇ ਹੋਈ ਮੀਟਿੰਗ ‘ਚ ਕਾਂਗਰਸ ਨੇ ਭਵਿੱਖ ਨੂੰ ਲੈ ਕੇ ਵੱਡਾ ਫੈਸਲਾ ਲਿਆ, ਜਿਸ ਤਹਿਤ ਕਾਂਗਰਸ ਵੱਲੋਂ 6 ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ।

ਮਲਿਕਾਰਜੁਨ ਖੜਗੇ, ਸਲਮਾਨ ਖੁਰਸ਼ੀਦ, ਪੀ ਚਿਦੰਬਰਮ, ਮੁਕੁਲ ਵਾਸਨਿਕ, ਭੁਪਿੰਦਰ ਸਿੰਘ ਹੁੱਡਾ ਅਤੇ ਅਮਰਿੰਦਰ ਸਿੰਘ ਵੜਿੰਗ ਇਨ੍ਹਾਂ ਸਾਰੀਆਂ ਛੇ ਕਮੇਟੀਆਂ ਦੇ ਵੱਖਰੇ ਕਨਵੀਨਰ ਵਜੋਂ ਕੰਮ ਕਰਨਗੇ।
ਪੀਕੇ ਨੇ ਕਾਂਗਰਸ ਨੂੰ 600 ਪੰਨਿਆਂ ਦੀ ਪੇਸ਼ਕਾਰੀ ਵੀ ਦਿੱਤੀ, ਜਿਸ ਵਿੱਚ ਇਹ ਦੱਸਿਆ ਗਿਆ ਕਿ ਸੱਤਾ ਵਿੱਚ ਵਾਪਸੀ ਲਈ ਪਾਰਟੀ ਨੂੰ ਕੀ ਕਰਨਾ ਪਵੇਗਾ। ਹਾਲਾਂਕਿ, ਕਾਂਗਰਸ ਦੇ ਕਈ ਦਿੱਗਜ਼ ਪਹਿਲਾਂ ਹੀ ਪ੍ਰਸ਼ਾਂਤ ਨੂੰ ਦੂਰ ਕਰ ਚੁੱਕੇ ਹਨ। ਉਹ ਖੁਦ ਹੈਦਰਾਬਾਦ ਵਿੱਚ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਦੇ ਘਰ 2 ਦਿਨਾਂ ਤੋਂ ਡੇਰੇ ਲਾਏ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...