November 17, 2026, 4:25 am
----------- Advertisement -----------
HomeNewsLatest Newsਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਮਾਨ ਦੇ ਵਿਸ਼ੇਸ਼ ਅਸੈਂਬਲੀ ਸੈਸ਼ਨ ਨੂੰ ਦੱਸਿਆ...

ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਮਾਨ ਦੇ ਵਿਸ਼ੇਸ਼ ਅਸੈਂਬਲੀ ਸੈਸ਼ਨ ਨੂੰ ਦੱਸਿਆ ਡਰਾਮਾ

Published on

----------- Advertisement -----------

ਚੰਡੀਗੜ੍ਹ, 20 ਸਤੰਬਰ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇੱਕ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਫਜ਼ੂਲ ਖਰਚੇ ਕਰਨ ਦੀ ਕੋਈ ਲੋੜ ਨਹੀਂ ਹੈ। ਬਾਜਵਾ ਨੇ ਕਿਹਾ ਰਵਾਇਤ ਅਨੁਸਾਰ ਵਿਧਾਨ ਸਭਾ ਵਿੱਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣਾ ਵਿਰੋਧੀ ਪਾਰਟੀਆਂ ਦਾ ਅਧਿਕਾਰ ਹੈ। ਭਗਵੰਤ ਮਾਨ ਦੀ ਸਰਕਾਰ ਸੱਤਾ ਵਿੱਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਖ਼ਤਰਾ ਕਿਉਂ ਮਹਿਸੂਸ ਕਰ ਰਹੀ ਹੈ? ਬਾਜਵਾ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਜਾਂ ਤਾਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹੀ ਪਾਰਟੀ ਤੋਂ ਨਿਰਾਸ਼ ਹਨ ਅਤੇ ਪੱਖ ਬਦਲਣ ਲਈ ਤਿਆਰ ਹਨ ਜਾਂ ਇਹ “ਆਪ੍ਰੇਸ਼ਨ ਲੋਟਸ” ਦੇ ਬੇਬੁਨਿਆਦ ਦੋਸ਼ਾਂ ਦੀ ਆੜ ਹੇਠ ਆਪਣੀ ਗੈਰ ਕਾਰਗੁਜ਼ਾਰੀ ‘ਤੇ ਪਰਦਾ ਪਾਉਣ ਲਈ ਇੱਕ ਡਰਾਮਾ ਹੈ। ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਆਪਣੀ ਹੀ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਲਿਆਉਣਾ ਇਕ ਬੜੀ ਅਜੀਬ ਘਟਨਾ ਹੈ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। “ਮਾਨ ਸਿਰਫ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਿਹਾ ਹੈ ਕਿਉਂਕਿ ਕੇਜਰੀਵਾਲ ਨੇ ਵੀ ਸਦਨ ਦੇ ਫਲੋਰ ‘ਤੇ ਬਹੁਮਤ ਸਾਬਤ ਕਰਨ ਲਈ ਇਸ ਮਹੀਨੇ ਦੇ ਪਹਿਲੇ ਹਫਤੇ ਦਿੱਲੀ ਵਿਧਾਨ ਸਭਾ ਦਾ ਅਜਿਹਾ ਹੀ ਸੈਸ਼ਨ ਬੁਲਾਇਆ ਸੀ, ਹਾਲਾਂਕਿ ਵਿਰੋਧੀ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਭਰੋਸੇ ਦੀ ਮੰਗ ਨਹੀਂ ਕੀਤੀ ਸੀ।
ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਸਬੰਧਤ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਸੈਸ਼ਨ ਬੁਲਾ ਕੇ ਗਲਤ ਮਿਸਾਲ ਕਾਇਮ ਕਰ ਰਹੇ ਹਨ, ਜਦੋਂ ਕਿ ਇਸ ਦੀ ਕੋਈ ਲੋੜ ਨਹੀਂ ਸੀ। ਭਗਵੰਤ ਮਾਨ ਨੂੰ 22 ਸਤੰਬਰ ਨੂੰ ਅਪ੍ਰੇਸ਼ਨ ਲੋਟਸ ਬਾਰੇ ਵੀ ਸਦਨ ਦੇ ਫਰਸ਼ ‘ਤੇ ਸਬੂਤ ਪੇਸ਼ ਕਰਨੇ ਚਾਹੀਦੇ ਹਨ, ਜਿਸ ਵਿਚ ਉਨ੍ਹਾਂ ਦੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕੀਤੀ ਸੀ। ਕਿਉਂਕਿ ਜਾਂਚ ਪਹਿਲਾਂ ਹੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪੀ ਜਾ ਚੁੱਕੀ ਹੈ, ਉਨ੍ਹਾਂ ਆਸ ਪ੍ਰਗਟਾਈ ਕਿ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਤੱਕ ‘ਆਪ’ ਸਰਕਾਰ ਆਪ੍ਰੇਸ਼ਨ ਲੋਟਸ ਸਬੰਧੀ ਕੋਈ ਠੋਸ ਸਬੂਤ ਪੇਸ਼ ਕਰ ਸਕੇਗੀ ਤਾਂ ਜੋ ਇਸ ਸਮੁੱਚੀ ਕਾਰਵਾਈ ਪਿੱਛੇ ਅਸਲ ਦੋਸ਼ੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ।
ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਗਵੰਤ ਮਾਨ ਨੂੰ ਬੇਅਦਬੀ, ਨਸ਼ਿਆਂ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਪੰਜਾਬ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਜਿਵੇਂ ਕਿ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਤਬਦੀਲ ਕਰਨ ਦੇ ਮੁੱਦੇ ‘ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਇਸ ‘ਤੇ ਕਦੇ ਕੋਈ ਹੁੰਗਾਰਾ ਨਹੀਂ ਭਰਿਆ।
ਇੱਥੋਂ ਤੱਕ ਕਿ ‘ਆਪ’ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਅਜਿਹੀ ਹੀ ਬੇਨਤੀ ਕੀਤੀ ਸੀ ਪਰ ਉਸ ਨੂੰ ਵੀ ਬਿਨਾਂ ਕੋਈ ਸਪਸ਼ਟੀਕਰਨ ਦਿੱਤੇ ਠੁਕਰਾ ਦਿੱਤਾ ਗਿਆ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਉਨ੍ਹਾਂ ਨੂੰ ਫਰੈਂਕਫਰਟ ਵਿਖੇ ਭਗਵੰਤ ਮਾਨ ਨੂੰ ਉਤਾਰਨ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ 18 ਸਤੰਬਰ ਨੂੰ ਜਰਮਨੀ ਦੇ ਹਵਾਈ ਅੱਡੇ ‘ਤੇ ਅਸਲ ਵਿੱਚ ਕੀ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...