September 6, 2026, 2:42 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਦਾ ਜਰਮਨੀ ਪਹੁੰਚਣ ਤੇ ਭਾਰਤੀਆਂ ਵੱਲੋਂ ਸ਼ਾਨਦਾਰ ਸਵਾਗਤ

ਪ੍ਰਧਾਨ ਮੰਤਰੀ ਮੋਦੀ ਦਾ ਜਰਮਨੀ ਪਹੁੰਚਣ ਤੇ ਭਾਰਤੀਆਂ ਵੱਲੋਂ ਸ਼ਾਨਦਾਰ ਸਵਾਗਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ 48ਵੇਂ ਜੀ-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਜਰਮਨੀ ਦੇ ਮਿਊਨਿਖ ਵਿੱਚ ਹਨ। ਇਸ ਦੌਰਾਨ ਉੱਥੇ ਮੌਜੂਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਇਕ ਭਾਰਤੀ ਨਾਲ ਵਿਆਹ ਕਰਨ ਵਾਲੀ ਜਰਮਨ ਲੜਕੀ ਨੇ ਆਪਣੇ ਪਤੀ ਨਾਲ ਮੋਦੀ ਦੇ ਪੈਰ ਛੂਹੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਕੁੜੀ ਨੇ ਪ੍ਰਧਾਨ ਮੰਤਰੀ ਨੂੰ ਹਿੰਦੀ ਵਿੱਚ ਪੁੱਛਿਆ- ਤੁਸੀਂ ਕਿਵੇਂ ਹੋ? ਫਿਰ ਗੁਜਰਾਤੀ ਵਿੱਚ ਪੁੱਛਿਆ- ਕੇਮ ਛੋ (ਤੁਸੀਂ ਕਿਵੇਂ ਹੋ)। ਇਸ ਅੰਦਾਜ਼ ਤੋਂ ਮੋਦੀ ਖੁਸ਼ ਨਜ਼ਰ ਆਏ। ਉਨ੍ਹਾਂ ਨੇ ਇਸ ਕੁੜੀ ਨੂੰ ਕਿਹਾ – ਤੁਸੀਂ ਹਿੰਦੀ ਵੀ ਸਿੱਖ ਲਈ ਹੈ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋ ਦਿਨਾਂ ਦਾ ਹੋਵੇਗਾ। ਮੋਦੀ 12 ਤੋਂ ਵੱਧ ਰਾਜਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਨਗੇ। 15 ਤੋਂ ਵੱਧ ਸਮਾਗਮਾਂ ਵਿੱਚ ਹਿੱਸਾ ਲੈਣਗੇ। ਸੰਮੇਲਨ 26 ਤੋਂ 28 ਜੂਨ ਤੱਕ ਚੱਲੇਗਾ। ਇਸ ਤੋਂ ਬਾਅਦ ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦਾ ਵੀ ਦੌਰਾ ਕਰਨਗੇ। ਆਪਣੇ ਜਰਮਨੀ-ਯੂਏਈ ਦੌਰੇ ਤੋਂ ਪਹਿਲਾਂ ਮੋਦੀ ਨੇ ਕਿਹਾ ਸੀ- ਸੰਮੇਲਨ ‘ਚ ਹਿੱਸਾ ਲੈਣ ਵਾਲੇ ਦੇਸ਼ਾਂ ਦੇ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਹਨ। ਇਸ ਤੋਂ ਇਲਾਵਾ ਜਰਮਨੀ ਦੇ ਮਿਊਨਿਖ ਵਿੱਚ ਇੱਕ ਕਮਿਊਨਿਟੀ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...