ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗੲ ਹਨ।
ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕਾਂਗਰਸ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕੈਪਟਨ ਦੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ।
ਬੀਤੇ ਦਿਨੀਂ ਕਾਂਗਰਸ ਏ ਆਈ ਸੀ ਸੀ (Congress, AICC) ਦੇ ਕੌਮੀ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਆਪਣਾ ਅਸਤੀਫਾ ਸੋਨੀਆ ਨੂੰ ਭੇਜ ਦਿੱਤਾ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਵਿਚ ਹੋ ਰਹੀ ਬਕਵਾਸ ਅਤੇ ਪਾਰਟੀ ਵਿਰੋਧੀ ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਨਹੀਂ ਕਰ ਸਕਦੇ, ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਵੀ ਤਾਰੀਫ਼ ਕੀਤੀ।
ਇਸ ਤੋਂ ਬਿਨਾ ਕੈਪਟਨ ਅਮਰਿੰਦਰ ਸਿੰਘ ਵੱਲੋਂ CM ਆਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਇਸ ਅਸਤੀਫ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਪੰਜਾਬ ਲੋਕ ਕਾਂਗਰਸ ਨਵੀਂ ਪਾਰਟੀ ਬਣਾ ਲਈ ਸੀ।