August 24, 2026, 8:03 pm
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰੇ 'ਚ ਬੇਅਦਬੀ: ਚੱਪਲਾਂ ਸਣੇ ਦਾਖਲ ਹੋਏ 2...

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰੇ ‘ਚ ਬੇਅਦਬੀ: ਚੱਪਲਾਂ ਸਣੇ ਦਾਖਲ ਹੋਏ 2 ਵਿਅਕਤੀ

Published on

----------- Advertisement -----------

ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਦੋ ਵਿਅਕਤੀਆਂ ਨੇ ਪਿੰਡ ਫਕਰਸਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਦੋਵੇਂ ਮੁਲਜ਼ਮ ਚੱਪਲਾਂ ਲੈ ਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ।
ਇਨ੍ਹਾਂ ਮੁਲਜ਼ਮਾਂ ਨੇ ਰੁਮਾਲਾਂ, ਗੋਲਕਾਂ ਤੇ ਹੋਰ ਸਾਮਾਨ ਨਾਲ ਛੇੜਛਾੜ ਕੀਤੀ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਗੁਰਦੁਆਰੇ ਦੇ ਪਾਠੀ ਸਿੰਘ ਦੀਵੇ ਜਗਾਉਣ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਚੀਜ਼ਾਂ ਵੀ ਇਧਰ-ਉਧਰ ਖਿੱਲਰੀਆਂ ਪਈਆਂ ਸਨ। ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ 2 ਵਿਅਕਤੀ ਪਹਿਲਾਂ ਚੱਪਲਾਂ ਪਾ ਕੇ ਅੰਦਰ ਦਾਖਲ ਹੋਏ, ਫਿਰ ਗੁਰਦੁਆਰਾ ਸਾਹਿਬ ਦੇ ਸਾਮਾਨ ਦੀ ਬੇਅਦਬੀ ਕੀਤੀ।
ਮੁਲਜ਼ਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੋਲ ਪਈ ਗੋਲਕ ਨਾਲ ਕੋਈ ਛੇੜਛਾੜ ਨਹੀਂ ਕੀਤੀ। ਪਿੰਡ ਦੇ ਹੀ ਨੌਜਵਾਨ ਸੁਖਬੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਆਇਆ ਸੀ ਕਿਉਂਕਿ ਜੇਕਰ ਉਹ ਚੋਰੀ ਕਰਨ ਦੀ ਨੀਅਤ ਨਾਲ ਆਇਆ ਹੁੰਦਾ ਤਾਂ ਗੋਲਕ ਨਾਲ ਵੀ ਛੇੜਛਾੜ ਕਰ ਲੈਂਦਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...