October 13, 2026, 9:47 am
----------- Advertisement -----------
HomeNewsLatest News“ਉੱਜਵਲ ਭਾਰਤ ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ ਸ਼ਹੀਦ ਊਧਮ ਸਿੰਘ...

“ਉੱਜਵਲ ਭਾਰਤ ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਕੀਤਾ ਜਾਵੇ: ਕੈਬਨਿਟ ਮੰਤਰੀ ਦੀ ਕੇਂਦਰ ਨੂੰ ਅਪੀਲ

Published on

----------- Advertisement -----------

ਚੰਡੀਗੜ੍ਹ, 24 ਜੁਲਾਈ 2022 : – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’’ ਤਹਿਤ 25 ਤੋਂ 31 ਜੁਲਾਈ, 2022 ਤੱਕ ਮਨਾਏ ਜਾ ਰਹੇ “ਉੱਜਵਲ ਭਾਰਤ ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ (ਗ੍ਰੈਂਡ ਫ਼ਿਨਾਲੇ) ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਦੇਸ਼ਭਗਤ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਕੀਤਾ ਜਾਵੇ।

ਕੇਂਦਰੀ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਉਸ ਮਹਾਨ ਕ੍ਰਾਂਤੀਕਾਰੀ ਅਤੇ ਧਰਤੀ ਦੇ ਸਪੂਤ ਨੂੰ ਸਮਰਪਿਤ ਕਰਨਾ ਸੱਚੀ ਸ਼ਰਧਾਂਜਲੀ ਹੋਵੇਗੀ। ਪੱਤਰ ਵਿੱਚ ਲਿਖਿਆ ਹੈ ਕਿ ਭਾਰਤ “ਉੱਜਵਲ ਭਾਰਤ, ਉੱਜਵਲ ਭਵਿੱਖ-ਪਾਵਰ @2047’’ ਪ੍ਰੋਗਰਾਮ ਮਨਾ ਰਿਹਾ ਹੈ ਜਿਸ ਤਹਿਤ ਦੇਸ਼ ਦੇ ਸਮੂਹ ਜ਼ਿਲ੍ਹਿਆਂ ਵਿੱਚ ਮਨਾਏ ਜਾਣ ਵਾਲੇ ਜਸ਼ਨਾਂ ਰਾਹੀਂ ਬਿਜਲੀ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ’ਚ ਲਿਆਂਦੇ ਗਏ ਬਦਲਾਅ ਬਾਰੇ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ 21 ਜੁਲਾਈ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ, “ਮੈਂ ਤੁਹਾਨੂੰ ਪਹਿਲਾਂ ਵੀ ਇਨ੍ਹਾਂ ਜਸ਼ਨਾਂ ਦੇ ਸਮਾਪਤੀ ਸਮਾਰੋਹ ਮਹਾਨ ਸ਼ਹੀਦ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਮਨਾਉਣ ਦੀ ਬੇਨਤੀ ਕੀਤੀ ਸੀ।” ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹਰ ਵਰ੍ਹੇ 31 ਜੁਲਾਈ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਇਨ੍ਹਾਂ ਪ੍ਰੋਗਰਾਮਾਂ ਦਾ ਸਮਾਪਤੀ ਸਮਾਰੋਹ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਕੀਤਾ ਜਾਂਦਾ ਹੈ ਤਾਂ ਇਹ ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਦੇ ਮਹਾਨ ਯੋਗਦਾਨ ਅਤੇ ਕੁਰਬਾਨੀ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...