September 12, 2026, 1:10 am
----------- Advertisement -----------
HomeNewsLatest NewsECI ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼...

ECI ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ

Published on

----------- Advertisement -----------

ਚੰਡੀਗੜ੍ਹ, 15 ਜੁਲਾਈ : – ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਇੱਕ ਨਵਾਂ ਫਾਰਮ-6ਬੀ, ਜੋ 1 ਅਗਸਤ, 2022 ਤੋਂ ਲਾਗੂ ਹੋਵੇਗਾ, ਪੇਸ਼ ਕਰਕੇ ਵੋਟਰਾਂ ਨੂੰ ਆਪਣੇ ਆਧਾਰ ਕਾਰਡ ਦੇ ਵੇਰਵੇ ਦੇਣ ਲਈ ਕਈ ਵਿਕਲਪ ਦਿੱਤੇ ਹਨ। 17 ਜੂਨ, 2022 ਦੀ ਨੋਟੀਫਿਕੇਸ਼ਨ ਅਨੁਸਾਰ, ਉਹ ਵਿਅਕਤੀ ਜਿਸਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੈ, ਉਹ 1 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ ਆਪਣਾ ਆਧਾਰ ਨੰਬਰ ਦੇ ਸਕਦਾ ਹੈ। ਇਸ ਲਈ ਕਮਿਸ਼ਨ ਨੇ ਮੌਜੂਦਾ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਸਮਾਂਬੱਧ ਢੰਗ ਨਾਲ ਇਕੱਠਾ ਕਰਨਾ ਇੱਕ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਮੌਜੂਦਾ ਵੋਟਰਾਂ ਤੋਂ ਆਧਾਰ ਨੰਬਰ ਦੇ ਵੇਰਵੇ ਇਕੱਠਾ ਕਰਨ ਦਾ ਮਕਸਦ ਵੋਟਰ ਸੂਚੀ ਵਿਚ ਦਰਜ ਇੰਦਰਾਜਾਂ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਇੱਕੋ ਵਿਅਕਤੀ ਦੁਆਰਾ ਇੱਕ ਤੋਂ ਵੱਧ ਹਲਕੇ ਵਿੱਚ ਜਾਂ ਇੱਕੋ ਹਲਕੇ ਵਿੱਚ ਇੱਕ ਤੋਂ ਵੱਧ ਵਾਰ ਆਪਣਾ ਨਾਮ ਦੇਣ ਵਾਲੇ ਵੋਟਰਾਂ ਦੀ ਪਛਾਣ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਦੁਆਰਾ ਆਧਾਰ ਨੰਬਰ ਦੇਣਾ ਸਵੈਇੱਛਤ ਹੈ ਅਤੇ ਜੇਕਰ ਵੋਟਰ ਕੋਲ ਆਧਾਰ ਨੰਬਰ ਨਹੀਂ ਹੈ, ਤਾਂ ਉਹ ਫਾਰਮ 6ਬੀ ਵਿੱਚ ਦਰਸਾਏ ਗਏ 11 ਵਿਕਲਪਿਕ ਦਸਤਾਵੇਜ਼ਾਂ ਵਿੱਚੋਂ ਕਿਸੇ ਵੀ ਦਸਤਾਵੇਜ਼ ਦੀ ਇੱਕ ਕਾਪੀ ਜਮ੍ਹਾਂ ਕਰਵਾ ਸਕਦਾ ਹੈ। ਜੇਕਰ ਮੌਜੂਦਾ ਵੋਟਰ ਆਧਾਰ ਵੇਰਵਿਆਂ ਨੂੰ ਪੇਸ਼ ਨਹੀਂ ਕਰ ਪਾਉਂਦਾ ਤਾਂ ਈ.ਆਰ.ਓ. ਵੋਟਰ ਸੂਚੀ ਵਿੱਚ ਕੋਈ ਵੀ ਐਂਟਰੀ ਨਹੀਂ ਹਟਾਏਗਾ ਅਤੇ ਆਧਾਰ ਜਮ੍ਹਾਂ ਨਾ ਕਰਨ ਦੀ ਸੂਰਤ ਵਿੱਚ ਕਿਸੇ ਵੀ ਨਵੇਂ ਵੋਟਰ ਨੂੰ ਐਂਟਰੀ ਕਰਨ ਤੋਂ ਇਨਕਾਰ ਨਹੀਂ ਕਰੇਗਾ।
ਆਧਾਰ ਨੰਬਰਾਂ ਦੇ ਵੇਰਵੇ ਇਕੱਤਰ ਕਰਨ ਸਬੰਧੀ 1 ਅਗਸਤ, 2022 ਨੂੰ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸੀ.ਈ.ਓ. ਨੇ ਕਿਹਾ ਕਿ ਈ.ਆਰ.ਓਜ਼ ਦੁਆਰਾ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪਹਿਲਾ ਕੈਂਪ 4 ਸਤੰਬਰ, 2022 ਨੂੰ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਡੀ.ਈ.ਓਜ਼ ਆਧਾਰ ਵੇਰਵਿਆਂ ਨੂੰ ਇਕੱਤਰ ਕਰਨ ਲਈ ਹੋਰ ਵੱਖ-ਵੱਖ ਕੈਂਪਾਂ ਦਾ ਆਯੋਜਨ ਕਰਨਗੇ।
ਇਸ ਤੋਂ ਇਲਾਵਾ ਡਾ. ਰਾਜੂ ਨੇ ਕਿਹਾ ਕਿ ਵੋਟਰ ਇਲੈਕਟਰ-ਫੇਸਿੰਗ ਪੋਰਟਲ/ਐਪਸ ‘ਤੇ 6ਬੀ ਫਾਰਮ ਆਨਲਾਈਨ ਭਰ ਕੇ ਆਪਣੇ ਆਪ ਨੂੰ ਪ੍ਰਮਾਣਿਤ ਕਰ ਸਕਦੇ ਹਨ ਅਤੇ ਆਪਣੇ ਮੋਬਾਈਲ ਨੰਬਰ ‘ਤੇ ਪ੍ਰਾਪਤ ਹੋਏ ਓਟੀਪੀ ਦੀ ਵਰਤੋਂ ਕਰਕੇ ਆਧਾਰ ਨੂੰ ਪ੍ਰਮਾਣਿਤ ਕਰ ਸਕਦੇ ਹਨ ਜਾਂ ਜੇਕਰ ਓਟੀਪੀ -ਅਧਾਰਿਤ ਪ੍ਰਮਾਣਿਕਤਾ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਲੋੜੀਂਦੇ ਅਟੈਚਮੈਂਟਾਂ ਦੇ ਨਾਲ ਫਾਰਮ 6ਬੀ ਆਨਲਾਈਨ ਜਮ੍ਹਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਈ.ਆਰ.ਓਜ਼ ਵੱਲੋਂ ਫਾਰਮ 6ਬੀ ਵਿਚ ਵੋਟਰਾਂ ਤੋਂ ਘਰ-ਘਰ ਜਾ ਕੇ ਸਵੈ-ਇੱਛਾ ਨਾਲ ਆਧਾਰ ਨੰਬਰ ਇਕੱਤਰ ਕਰਨ ਲਈ ਬੀ.ਐਲ.ਓਜ਼ ਨੂੰ ਵੀ ਤਾਇਨਾਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਵਿਸ਼ੇਸ਼ ਸੋਧ ਕਰਨ ਦੌਰਾਨ ਵਿਸ਼ੇਸ਼ ਮੁਹਿੰਮ ਦੀਆਂ ਮਿਤੀਆਂ ਦੇ ਨਾਲ ਮੇਲ ਖਾਂਦੀਆਂ ਮਿਤੀਆਂ ‘ਤੇ ਕਲੱਸਟਰ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਵੋਟਰਾਂ ਨੂੰ ਫਾਰਮ 6ਬੀ ਵਿੱਚ ਸਵੈ-ਇੱਛਾ ਨਾਲ ਉਨ੍ਹਾਂ ਦੇ ਆਧਾਰ ਨੰਬਰ ਦੇਣ ਲਈ ਕਿਹਾ ਜਾਵੇਗਾ। ਫਾਰਮ 6B ਦੀਆਂ ਸਾਰੀਆਂ ਆਫ-ਲਾਈਨ ਸਬਮਿਸ਼ਨਾਂ ਨੂੰ ਫਾਰਮ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ ਜੀਏਆਰਯੂਡੀਏ ਦੀ ਵਰਤੋਂ ਕਰਦੇ ਹੋਏ ਬੀਐਲਓ ਦੁਆਰਾ ਜਾਂ ਈਆਰਓਐਨਈਟੀ ਦੀ ਵਰਤੋਂ ਕਰਦੇ ਹੋਏ ਈਆਰਓ ਦੁਆਰਾ ਡਿਜੀਟਾਈਜ਼ ਕੀਤਾ ਜਾਵੇਗਾ।
ਆਧਾਰ ਨੰਬਰਾਂ ਦੀ ਗੁਪਤਤਾ ‘ਤੇ ਡਾ: ਰਾਜੂ ਨੇ ਕਿਹਾ ਕਿ ਉਨ੍ਹਾਂ ਨੂੰ ਈਸੀਆਈ ਦੀਆਂ ਸਖ਼ਤ ਹਦਾਇਤਾਂ ਹਨ ਕਿ ਕਿਸੇ ਵੀ ਸਥਿਤੀ ਵਿੱਚ, ਆਧਾਰ ਨੰਬਰ ਜਨਤਕ ਨਾ ਕੀਤੇ ਜਾਵੇ ਅਤੇ ਵੋਟਰ ਦੀ ਜਾਣਕਾਰੀ ਜਨਤਕ ਕਰਨ ਤੋਂ ਪਹਿਲਾਂ ਆਧਾਰ ਦੇ ਵੇਰਵੇ ਹਟਾ ਦਿੱਤੇ ਜਾਣ। ਇਸੇ ਤਰ੍ਹਾਂ ਹਾਰਡ ਕਾਪੀ ਵਿੱਚ ਆਧਾਰ ਵੇਰਵਿਆਂ ਨੂੰ ਇਕੱਠਾ ਕਰਦੇ ਸਮੇਂ, ਆਧਾਰ ਵੇਰਵਿਆਂ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਈਆਰਓਐਨਈਟੀ ਵਿੱਚ ਸਟੋਰ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਰੇ ਡੀਈਓਜ਼ ਅਤੇ ਈਆਰਓਜ਼ ਨੂੰ ਪਹਿਲਾਂ ਹੀ ਆਧਾਰ ਵੇਰਵਿਆਂ ਨੂੰ ਇਕੱਠਾ ਕਰਨ ਸਬੰਧੀ ਸਾਰੀਆਂ ਹਦਾਇਤਾਂ ਦੀ ਸਹੀ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...