October 8, 2026, 1:19 pm
----------- Advertisement -----------
HomeNewsLatest Newsਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ...

ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Published on

----------- Advertisement -----------

ਚੰਡੀਗੜ੍ਹ, 31 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ।

ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ ਛੇ ਤੋਂ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ।

ਇੰਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਇੱਕ ਡਰਾਉਣਾ ਸੁਪਨਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਜਾਂਦੀ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ।

ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ, ਜਿਸ ਵਿੱਚ ਮੁਫ਼ਤ 600 ਯੂਨਿਟ ਬਿਜਲੀ, ਇੱਕ ਵਿਧਾਇਕ-ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਕਈ ਹੋਰ ਲੋਕ ਪੱਖੀ ਲਏ ਗਏ ਫੈਸਲਿਆਂ ਦਾ ਵੀ ਜਿਕਰ ਕੀਤਾ। ਇਸ ਮੌਕੇ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...