August 6, 2026, 1:05 am
----------- Advertisement -----------
HomeNewsLatest Newsਮਲੇਰਕੋਟਲਾ : ਪੰਜਾਬ ਦੇ ਦੋ ਸਾਬਕਾ DGP ਦੀਆਂ ਪਤਨੀਆਂ ਆਹਮੋ-ਸਾਹਮਣੇ

ਮਲੇਰਕੋਟਲਾ : ਪੰਜਾਬ ਦੇ ਦੋ ਸਾਬਕਾ DGP ਦੀਆਂ ਪਤਨੀਆਂ ਆਹਮੋ-ਸਾਹਮਣੇ

Published on

----------- Advertisement -----------

ਮਲੇਰਕੋਟਲਾ : – ਪੰਜਾਬ ਦੇ ਮਲੇਰਕੋਟਲਾ ਵਿੱਚ ਕਰੀਬ ਇੱਕ ਦਹਾਕੇ ਬਾਅਦ ਸੂਬੇ ਦੇ ਦੋ ਸਾਬਕਾ ਡੀਜੀਪੀਜ਼ ਦੀਆਂ ਪਤਨੀਆਂ ਚੋਣ ਦੰਗਲ ਵਿੱਚ ਆਹਮੋ-ਸਾਹਮਣੇ ਹੋ ਗਈਆਂ ਹਨ। ਕਾਂਗਰਸ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਪਤਨੀ ਰਜ਼ੀਆ ਸੁਲਤਾਨਾ (ਕੈਬਿਨੇਟ ਮੰਤਰੀ) ਚੋਣ ਮੈਦਾਨ ਵਿੱਚ ਹਨ। ਰਜ਼ੀਆ ਸੁਲਤਾਨਾ ਇਸ ਸੀਟ ਤੋਂ ਤਿੰਨ ਵਾਰ ਚੋਣਾਂ (2002, 2007 ਅਤੇ 2017) ਜਿੱਤ ਚੁਕੇ ਹਨ। ਉਨ੍ਹਾਂ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੀ ਉਮੀਦਵਾਰ ਫਰਜ਼ਾਨਾ ਆਲਮ ਨੂੰ ਮੈਦਾਨ ਵਿੱਚ ਉਤਾਰਿਆ ਹੈ। ਫਰਜ਼ਾਨਾ ਆਲਮ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਹਨ|
ਇਸ ਤੋਂ ਪਹਿਲਾਂ ਫਰਜ਼ਾਨਾ ਆਲਮ ਨੇ ਅਕਾਲੀ ਦਲ ਦੀ ਟਿਕਟ ‘ਤੇ 2012 ਦੀ ਵਿਸੇਸ਼ ਚੋਣ ਲੜੀ ਸੀ ਅਤੇ ਉਨ੍ਹਾਂ ਦੇ ਸਾਹਮਣੇ ਕਾਂਗਰਸ ਉਮੀਦਵਾਰ ਵਜੋਂ ਰਜ਼ੀਆ ਸੁਲਤਾਨਾ ਸੀ। ਫਿਰ ਫਰਜ਼ਾਨਾ ਆਲਮ ਨੇ 5200 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਕੇ ਨਾ ਸਿਰਫ ਰਜ਼ੀਆ ਸੁਲਤਾਨਾ ਦੇ ਜੇਤੂ ਰੱਥ ਨੂੰ ਰੋਕਿਆ, ਸਗੋਂ ਜਿੱਤ ਦੀ ਹੈਟ੍ਰਿਕ ਵੀ ਨਹੀਂ ਲੱਗਣ ਦਿੱਤੀ।
ਸਿਆਸੀ ਖੇਤਰ ਵਿੱਚ ਸਵਾਲ ਉਠਾਏ ਜਾ ਰਹੇ ਹਨ ਕਿ ਕੀ ਰਜ਼ੀਆ ਸੁਲਤਾਨਾ 2012 ਦੀ ਹਾਰ ਦੀ ਬਰਾਬਰੀ ਕਰ ਸਕੇਗੀ। ਕਾਂਗਰਸ ਤੋਂ ਇਲਾਵਾ ਕੈਪਟਨ, ਢੀਂਡਸਾ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਫਰਜ਼ਾਨਾ ਆਲਮ ਨੂੰ ਵੀ ਅਕਾਲੀ ਦਲ ਦੇ ਨੁਸਰਤ ਇਕਰਾਮ ਖਾਨ ਨਾਲ ਟੱਕਰ ਲੈਣੀ ਹੋਵੇਗੀ। ਆਮ ਆਦਮੀ ਪਾਰਟੀ ਵੀ ਜ਼ੋਰਦਾਰ ਹਾਜ਼ਰੀ ਲਗਾ ਰਹੀ ਹੈ। ਸੰਸਦੀ ਸਕੱਤਰ ਤੋਂ ਇਲਾਵਾ ਫਰਜ਼ਾਨਾ ਆਲਮ ਵਕਫ਼ ਬੋਰਡ ਦੀ ਚੇਅਰਪਰਸਨ ਰਹਿ ਚੁੱਕੀ ਹੈ। 2017 ‘ਚ ਫਰਜ਼ਾਨਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...