October 27, 2026, 11:17 pm
----------- Advertisement -----------
HomeNewsBreaking Newsਪੰਜਾਬ ਭਾਜਪਾ ਕਰਾਏਗੀ ਲੋਕਾਂ ਨੂੰ ਅਯੁੱਧਿਆ ਯਾਤਰਾ, ਪਹਿਲੀ ਰੇਲਗੱਡੀ 9 ਫਰਵਰੀ ਨੂੰ...

ਪੰਜਾਬ ਭਾਜਪਾ ਕਰਾਏਗੀ ਲੋਕਾਂ ਨੂੰ ਅਯੁੱਧਿਆ ਯਾਤਰਾ, ਪਹਿਲੀ ਰੇਲਗੱਡੀ 9 ਫਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ ਰਵਾਨਾ

Published on

----------- Advertisement -----------

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਭਾਜਪਾ ਸੂਬੇ ਦੇ 3 ਲੱਖ ਲੋਕਾਂ ਨੂੰ ਅਯੁੱਧਿਆ ਸਥਿਤ ਭਗਵਾਨ ਸ਼੍ਰੀ ਰਾਮਲੱਲਾ ਦੇ ਦਰਸ਼ਨਾਂ ਲਈ ਸੱਦਾ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਵਿੱਚ ਆਮ ਲੋਕ ਅਤੇ ਭਾਜਪਾ ਵਰਕਰ ਸ਼ਾਮਲ ਹੋਣਗੇ।

ਇਹ ਯਾਤਰਾ ਰੇਲ ਰਾਹੀਂ ਹੋਵੇਗੀ। ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਆਗੂ ਮਨਜੀਤ ਸਿੰਘ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਹਰ ਲੋਕ ਸਭਾ ਹਲਕੇ ਤੋਂ 6 ਹਜ਼ਾਰ ਲੋਕਾਂ ਦੀ ਯਾਤਰਾ ਦਾ ਆਯੋਜਨ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਯਾਤਰਾ ਦਾ ਪਹਿਲਾ ਪੜਾਅ 25 ਫਰਵਰੀ ਤੱਕ ਜਾਰੀ ਰਹੇਗਾ। ਭਾਜਪਾ ਨੇ ਯਾਤਰਾ ਲਈ ਖਾਸ ਰਣਨੀਤੀ ਬਣਾਈ ਹੈ। ਪਹਿਲੀ ਟਰੇਨ 9 ਫਰਵਰੀ ਨੂੰ ਰਵਾਨਾ ਹੋਵੇਗੀ। ਇਸ ਰੇਲਗੱਡੀ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਹਰੀ ਝੰਡੀ ਦਿਖਾਉਣਗੇ।

ਇਹ ਟਰੇਨ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ। ਜਦਕਿ ਦੂਜੀ ਰੇਲਗੱਡੀ 11 ਫਰਵਰੀ ਨੂੰ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਪੈਂਦੇ ਨੰਗਲ ਡੈਮ ਤੋਂ ਰਵਾਨਾ ਹੋਵੇਗੀ। 

ਇਸ ਤੋਂ ਇਲਾਵਾ ਹੋਰਨਾਂ ਸਰਕਲਾਂ ਵਿੱਚ ਵੀ ਇਸ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਰੇਲ ਗੱਡੀ ਨੇ ਜਾਣਾ ਹੈ। ਇਸ ਦੇ ਲਈ ਭਾਜਪਾ ਵਰਕਰ ਰਜਿਸਟ੍ਰੇਸ਼ਨ ਆਦਿ ਕਰਵਾਉਣ ਵਿਚ ਲੋਕਾਂ ਦੀ ਮਦਦ ਕਰ ਰਹੇ ਹਨ।ਅਯੁੱਧਿਆ ਜਾਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਭਾਜਪਾ ਇਸ ਗੱਲ ਨੂੰ ਲੈ ਕੇ ਗੰਭੀਰ ਹੈ। ਅਜਿਹੇ ‘ਚ ਭਾਜਪਾ ਵੱਲੋਂ 10 ਮੈਂਬਰੀ ਕਮੇਟੀ ਅਯੁੱਧਿਆ ਭੇਜੀ ਗਈ ਹੈ। ਜੋ ਉੱਥੇ ਜਾਣ ਵਾਲੇ ਲੋਕਾਂ ਦੀ ਸਹੂਲਤ ਦਾ ਧਿਆਨ ਰੱਖੇਗਾ। ਉਥੋਂ ਦੇ ਲੋਕਾਂ ਨਾਲ ਵੀ ਰਾਬਤਾ ਬਣਿਆ ਰਹੇਗਾ। 

ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਅਜਿਹਾ ਰਾਜਨੀਤੀ ਲਈ ਨਹੀਂ ਹੋ ਰਿਹਾ ਹੈ। ਸਗੋਂ ਇਹ ਸਭ ਕੁਝ ਵਿਸ਼ਵਾਸ ਅਧੀਨ ਹੋ ਰਿਹਾ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਇਸ ਨੂੰ ਯਕੀਨੀ ਤੌਰ ‘ਤੇ ਕੈਸ਼ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...