October 17, 2026, 10:54 am
----------- Advertisement -----------
HomeNewsLatest Newsਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਅਤੇ...

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ : – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਫ਼ਸਲਾਂ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਗਊ ਵੰਸ਼ ਦੀ ਸੇਵਾ ਸੰਭਾਲ ਹਰ ਹੀਲੇ ਯਕੀਨੀ ਬਣਾਈ ਜਾਵੇ।

ਇਥੇ ਜਾਰੀ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਮੰਡੀਆਂ ਅਤੇ ਪਿੰਡਾਂ ਵਿੱਚ ਘੁੰਮਦੀਆਂ ਗਾਵਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ, ਉਥੇ ਸੜਕਾਂ ‘ਤੇ ਘੁੰਮਦੀਆਂ ਗਾਵਾਂ ਵੀ ਦੁਰਘਟਨਾਵਾਂ ਦਾ ਕਾਰਨ ਬਣ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਨਾਲ ਨਾ ਕੇਵਲ ਲੋਕਾਂ ਦੀ ਜਾਨ ਜਾਂਦੀ ਹੈ, ਸਗੋਂ ਗਾਵਾਂ ਵੀ ਜ਼ਖ਼ਮੀ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਇਕ ਦਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਸੜਕਾਂ ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ।

ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...