March 15, 2026, 8:27 pm
----------- Advertisement -----------
HomeNewsLatest Newsਮੁੱਖ ਮੰਤਰੀ ਚੰਨੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ...

ਮੁੱਖ ਮੰਤਰੀ ਚੰਨੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

Published on

----------- Advertisement -----------

ਸੰਗਰੂਰ:ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ਼੍ਰੀ ਸੀਮੈਂਟ ਲਿਮਟਿਡ ਦੀ ਸਹਾਇਕ ਕੰਪਨੀ) ਅਤੇ ਪਿੰਡ ਘਾਬਦਾਂ ਵਿਖੇ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।  ਪੰਜਾਬ ਵਿੱਚ ਸ਼੍ਰੀ ਸੀਮਿੰਟ ਲਿਮਟਿਡ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਪਿੰਡ ਦੇਹ ਕਲਾਂ ਵਿਖੇ ਆਪਣੇ ਸੰਬੋਧਨ ਵਿੱਚ ਕਿਹਾ ਕਿ 5 ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ ‘ਤੇ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ ਜਿਸ ਨਾਲ ਕੈਪਟਿਵ ਰੇਲਵੇ ਸਾਈਡਿੰਗ ਦੀ ਸਹੂਲਤ ਵੀ ਹੋਵੇਗੀ। ਚੰਨੀ ਨੇ ਕਿਹਾ, “ਇਹ ਪ੍ਰੋਜੈਕਟ ਟਰਾਂਸਪੋਰਟ ਅਤੇ ਹੋਰ ਸਹਾਇਕ ਖੇਤਰਾਂ ਵਿੱਚ ਹਜ਼ਾਰਾਂ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਅਤੇ ਹੋਰ ਕਾਰੋਬਾਰੀ ਮੌਕੇ ਯਕੀਨੀ ਬਣਾਏਗਾ।”

ਵੇਰਵੇ ਦਿੰਦਿਆਂ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਲਗਭਗ 104 ਏਕੜ ਜ਼ਮੀਨ (ਰੇਲਵੇ ਸਾਈਡਿੰਗ ਸਮੇਤ) ਦੀ ਲੋੜ ਹੈ ਜੋ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਲੋੜ 32 ਮੈਗਾਵਾਟ ਹੋਵੇਗੀ। ਇਸੇ ਤਰ੍ਹਾਂ ਇਸ ਪ੍ਰਾਜੈਕਟ ਨੂੰ ਲੈ ਕੇ ਵਾਤਾਵਰਣ ਸਬੰਧੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ, ਜੋ ਕਿ ਅਗਲੇ 15 ਮਹੀਨਿਆਂ ਵਿੱਚ ਅਮਲ ਵਿੱਚ ਆ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ 40 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ”। ਤਜਵੀਜ਼ਤ ਸਰਕਾਰੀ ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਨੇ ਪਿੰਡ ਘਾਬਦਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ 350 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਅਤੇ ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਬਲਕਿ ਡਾਕਟਰੀ ਪੜ੍ਹਾਈ ਨੂੰ ਕਰੀਅਰ ਵਜੋਂ ਅਪਣਾਉਣ ਦੀ ਇੱਛਾ ਰੱਖਦੇ ਨੌਜਵਾਨਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਵੀ ਮਿਲੇਗੀ।

ਮੁੱਖ ਮੰਤਰੀ ਨੇ ਮੈਡੀਕਲ ਕਾਲਜ ਲਈ 10 ਏਕੜ ਜ਼ਮੀਨ ਦਾਨ ਕਰਨ ਵਾਸਤੇ ਗਊਸ਼ਾਲਾ ਪ੍ਰਬੰਧਕਾਂ ਦੇ ਕਦਮ ਦੀ ਵੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਗਊਸ਼ਾਲਾ ਨੂੰ ਇਸ ਦੇ ਬਦਲੇ ਪੰਜ ਸਾਲਾਂ ਲਈ 10 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ। ਇਸ ਨੂੰ ਸਿਰਫ਼ ਇੱਕ ਟ੍ਰੇਲਰ ਦੱਸਦਿਆਂ ਚੰਨੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਮਾਡਲ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵੀ ਢੰਗ ਨਾਲ ਦਰਸਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦਾ ਹਰ ਵਿਕਾਸ ਕਾਰਜ ਕਾਂਗਰਸ ਵੱਲੋਂ ਕਰਵਾਇਆ ਜਾਂਦਾ ਹੈ, ਚਾਹੇ ਉਹ ਪੀ.ਜੀ.ਆਈ., ਭਾਖੜਾ ਡੈਮ ਜਾਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਵੇ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੀਮੈਂਟ ਵੱਲੋਂ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਸਭ ਤੋਂ ਵੱਡਾ ਨਿਵੇਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਸੂਬੇ ਵਿੱਚ ਵਪਾਰ-ਪੱਖੀ ਮਾਹੌਲ ਦੀ ਸ਼ਲਾਘਾ ਕਰਦਿਆਂ  ਐਮਡੀ ਸ਼੍ਰੀ ਸੀਮੇਂਟਸ, ਐਚ.ਐਮ. ਬੰਗੜ ਨੇ ਕਿਹਾ ਕਿ ਸਾਰੇ 12 ਰਾਜਾਂ ਵਿੱਚੋਂ, ਉਨ੍ਹਾਂ ਦੀ ਕੰਪਨੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੰਜਾਬ ਵਿੱਚ ਸਭ ਤੋਂ ਤੇਜ਼ੀ ਨਾਲ ਪ੍ਰਵਾਨਗੀਆਂ ਮਿਲੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੂੰ ਉਦਯੋਗ ਪੱਖੀ ਫੈਸਲਿਆਂ ਲਈ ਭੱਠਾ ਐਸੋਸੀਏਸ਼ਨ ਅਤੇ ਸ਼੍ਰੀ ਸੀਮੇਂਟਸ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਦਮਨ ਥਿੰਦ ਬਾਜਵਾ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਡਿਪਟੀ ਕਮਿਸ਼ਨਰ ਰਾਮਵੀਰ, ਆਈ.ਜੀ.ਐਮ.ਐਸ ਛੀਨਾ, ਰਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਐਸ.ਐਸ.ਪੀ ਸਵਪਨ ਸ਼ਰਮਾ, ਕੁਲਵੰਤ ਰਾਏ ਸਿੰਗਲਾ ਮੈਂਬਰ ਪੀ.ਪੀ.ਸੀ.ਸੀ. , ਭਾਈ ਰਾਹੁਲ ਇੰਦਰ ਸਿੰਘ ਸਿੱਧੂ, ਰਣਜੀਤ ਸਿੰਘ ਤੂਰ ਸੂਬਾ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ, ਜਸਵੀਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਪਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ, ਵਰਿੰਦਰ ਪਨਵਾ ਚੇਅਰਮੈਨ ਬਲਾਕ ਸੰਮਤੀ ਭਵਾਨੀਗੜ੍ਹ, ਬਲਵਿੰਦਰ ਸਿੰਘ ਘਾਬਦੀਆਂ, ਵਰਿੰਦਰ ਮਿੱਤਲ, ਬਿੱਟੂ ਖਾਨ, ਮਹੇਸ਼ ਕੁਮਾਰ ਵਰਮਾ, ਸਰਪੰਚ ਗੁਰਜੰਟ ਸਿੰਘ ਪਿੰਡ ਘਾਬਦਾਂ ਅਤੇ ਸਥਾਨਕ ਗਊਸ਼ਾਲਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦਾ ‘ਔਰੇਂਜ ਅਲਰਟ’

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪਿਛਲੀ...

ਚੋਣ ਕਮਿਸ਼ਨ ਅੱਜ ਸ਼ਾਮ 4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ

ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਅਸਾਮ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿਚ ਵਿਧਾਨ...

ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ; ਜਨਰਲ ਔਰਤਾਂ ਨੂੰ 1,000 ਤੇ SC ਔਰਤਾਂ ਨੂੰ 1,500 ਰੁਪਏ ਮਹੀਨਾ, ਪੰਜਾਬ ਭਰ ਵਿੱਚ ਜਾਗੋ ਕੱਢ...

*ਚੰਡੀਗੜ੍ਹ, 13 ਮਾਰਚ 2026*:ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ...

ਪੰਜਾਬ ਵਿੱਚ ‘ਆਪਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

*ਮੁਹਾਲੀ, 12 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ...

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

*ਪਟਿਆਲਾ, 12 ਮਾਰਚ 2026:*:ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ...

ਅੰਤਰਰਾਸ਼ਟਰੀ ਕਾਨਫਰੰਸ ਅਤੇ ਵਰਕਸ਼ਾਪ ਦਾ ਉਦਘਾਟਨ ਸੈਸ਼ਨ ਪੀਯੂ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ

13 ਮਾਰਚ 2026 ਨੂੰ, "ਬਦਲਦੇ ਹੋਏ ਗਲੋਬਲ ਜਲਵਾਯੂ ਵਿੱਚ ਆਰਚਿਡ ਵਿਭਿੰਨਤਾ, ਸੰਭਾਲ ਅਤੇ ਸਰੋਤ...

ਲੱਦਾਖ ਹਿੰਸਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਤੋਂ ਹਟਾਇਆ NSA

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਹਿੰਸਾ ਤੋਂ ਬਾਅਦ ਹਿਰਾਸਤ ਵਿੱਚ ਲਈ ਗਈ ਸਮਾਜਿਕ ਕਾਰਕੁਨ...