September 3, 2026, 4:20 am
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਦੀ 'ਲੋਕ ਮਿਲਣੀ' 'ਚ ਦਾਖ਼ਲਾ ਨਾ ਮਿਲਣ 'ਤੇ ਲੋਕ...

ਮੁੱਖ ਮੰਤਰੀ ਮਾਨ ਦੀ ‘ਲੋਕ ਮਿਲਣੀ’ ‘ਚ ਦਾਖ਼ਲਾ ਨਾ ਮਿਲਣ ‘ਤੇ ਲੋਕ ਪ੍ਰੇਸ਼ਾਨ

Published on

----------- Advertisement -----------

ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਲੋਕ ਮਿਲਣੀ ਕੀਤੀ ਜਾ ਰਹੀ ਹੈ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਮੁੱਖ ਮੰਤਰੀ ਦੀ ‘ਲੋਕ ਮਿਲਣੀ ਵਿਚ ਦਾਖ਼ਲਾ ਨਾ ਮਿਲਨ ‘ਤੇ ਪੰਜਾਬ ਭਵਨ ਦੇ ਸਾਹਮਣੇ ਕੁੱਝ ਲੋਕ ਪ੍ਰੇਸ਼ਾਨ ਹੋ ਰਹੇ ਹਨ। ਲੋਕ ਆਪਣੀਆਂ ਮੰਗਾ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਦੱਸ ਦਈਏ ਕਿ ਇਸ ‘ਲੋਕ ਮਿਲਣੀ ‘ਚ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਬਿਨੈ-ਪੱਤਰ ਦਿੱਤਾ ਹੈ ਜਾਂ ਕਿਸੇ ਤਰ੍ਹਾਂ ਦੀ ਅਪਾਇੰਟਮੈਂਟ ਲਈ ਹੈ।
ਸਿਰਫ਼ ਅਪਾਇੰਟਮੈਂਟ ਵਾਲਿਆਂ ਦੇ ਦਾਖ਼ਲੇ ਨੂੰ ਲੈ ਕੇ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਅਰਜ਼ੀਆ ਲੈ ਕੇ ਪਹੁੰਚ ਗਏ। ਹਾਲਾਂਕਿ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਲੋਕਾਂ ਦੀਆਂ ਅਰਜ਼ੀਆਂ ਲੈ ਕੇ ਰਜਿਸਟਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਜਲਦੀ ਹੀ ਸੀਐਮ ਨੂੰ ਦੁਬਾਰਾ ਮਿਲਣ ਅਤੇ ਸ਼ਿਕਾਇਤ ਕਰਨ ਦਾ ਮੌਕਾ ਮਿਲੇਗਾ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਬਣਨ ਤੋਂ ਦੋ ਮਹੀਨੇ ਪੂਰੇ ਹੋਣ ‘ਤੇ ਇਹ ਸੂਬਾ ਪੱਧਰੀ ਲੋਕ ਦਰਬਾਰ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ ‘ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...