November 17, 2026, 12:53 am
----------- Advertisement -----------
HomeNewsLatest Newsਪੰਜਾਬ ਕਾਂਗਰਸ ਵੱਲੋਂ ਸੂਰੀ ਦੇ ਕਤਲ ਦੀ ਨਿਖੇਧੀ; ਕਿਹਾ- ਸੂਬੇ 'ਚ ਕਾਨੂੰਨ...

ਪੰਜਾਬ ਕਾਂਗਰਸ ਵੱਲੋਂ ਸੂਰੀ ਦੇ ਕਤਲ ਦੀ ਨਿਖੇਧੀ; ਕਿਹਾ- ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖਰਾਬ

Published on

----------- Advertisement -----------

ਚੰਡੀਗੜ੍ਹ, 4 ਨਵੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਤਲ ਜ਼ਾਹਰ ਕਰਦਾ ਹੈ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ।
ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸੂਬੇ ਤੋਂ ਬਾਹਰ ਰਹਿ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਪੰਜਾਬ ਵਿੱਚ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿੱਚ ਸ਼ਾਸਨ ਚਲਾਉਣਾ ਆਸਾਨ ਨਹੀਂ ਹੈ ਅਤੇ ਇਹ ਵਾਰ-ਵਾਰ ਸਾਬਤ ਹੋ ਚੁੱਕਾ ਹੈ। ਪੰਜਾਬ ਨੂੰ ਪੂਰੇ ਸਮੇਂ ਦੇ ਸ਼ਾਸਨ ਦੀ ਲੋੜ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਰੀ ਦੀ ਸਿਆਸੀ ਵਿਚਾਰਧਾਰਾ ਦੇ ਉਲਟ ਉਹ ਉੱਚ ਜੋਖਮ ਵਾਲੇ ਨਿਸ਼ਾਨੇ ‘ਤੇ ਸਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਹੋਰ ਸਾਵਧਾਨ ਰਹਿਣ ਦੀ ਲੋੜ ਸੀ। ਉਸਦੇ ਕਤਲ ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਸਹਿਮ ਫੈਲ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਇੱਕ ਵਾਰ ਫਿਰ ਕਾਲੇ ਦੌਰ ਵਿੱਚ ਨਹੀਂ ਜਾਣ ਦਿੱਤੇ ਜਾ ਸਕਦੇ। ਅਸੀਂ ਬਹੁਤ ਸਾਰੇ ਲੋਕਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਨੂੰ ਬਚਾਇਆ ਹੈ ਅਤੇ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਫੁੱਟ ਪਾਊ ਸਿਆਸਤ ਤੋਂ ਉਪਰ ਉਠ ਕੇ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...