ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮਲੇਰਕੋਟਲਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ 20 ਫਰਵਰੀ ਚੋਣ ਵਾਲੇ ਦਿਨ ਨੂੰ ਕੋਵਿਡ ਪੋਜ਼ਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਤਹਿਤ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਮਰੀਜ਼ਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ ਮਰੀਜ਼ਾਂ ਨੂੰ ਪੀ.ਪੀ.ਈ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਉਪਰੰਤ ਉਹ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ ਉੱਤੇ ਆਪਣੀ ਵੋਟ ਪਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਵਿੱਚ 19 ਫਰਵਰੀ ਦੀ ਸਵੇਰ ਤੱਕ 02 ਮਰੀਜ਼ ਕਰੋਨਾ ਪ੍ਰਭਾਵਿਤ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵਲੋਂ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ
ਦਸ ਦਈਏ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।
----------- Advertisement -----------
ਪੰਜਾਬ ਚੋਣਾਂ 2022 : ਕੋਵਿਡ ਪਾਜ਼ੀਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਪਾ ਸਕਣਗੇ ਵੋਟ
Published on
----------- Advertisement -----------
----------- Advertisement -----------












