July 29, 2026, 8:11 am
----------- Advertisement -----------
HomeNewsLatest Newsਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 310.89 ਕਰੋੜ ਰੁਪਏ ਦੀਆਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ, 1 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 31 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 310.89 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 275.59 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1203 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2903 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1949 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2676 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 39 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 15722 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 376484 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 69 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...