October 15, 2026, 11:08 am
----------- Advertisement -----------
HomeNewsLatest Newsਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਰਾਜਪਾਲ ਤੋਂ ਗਊ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਰਾਜਪਾਲ ਤੋਂ ਗਊ ਹੱਤਿਆ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ

Published on

----------- Advertisement -----------
  • ਰਾਜਪਾਲ ਵਲੋਂ ਇਸ ਸੰਵੇਦਨਸ਼ੀਲ ਮਹੱਤਵਪੁਰਨ ਮਸਲੇ ਉਤੇ ਜਲਦ ਕਾਰਵਾਈ ਦਾ ਭਰੋਸਾ

ਚੰਡੀਗੜ੍ਹ, 21 ਦਸੰਬਰ 2021 – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਗਊਆਂ ਦੀ ਹੱਤਿਆ ਅਤੇ ਬੇਅਦਬੀ ਕਰਨ ਵਾਲਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦਿੱਤਾ, ਜਿਸ ਉਤੇ ਰਾਜਪਾਲ ਨੇ ਇਸ ਸੰਵੇਦਨਸ਼ੀਲ ਮਸਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਸੂਬੇ ਵਿੱਚ ਗਊ ਮਾਤਾ ਅਤੇ ਗਊ ਵੰਸ਼ ਦੀ ਬੇਅਦਬੀ, ਹੱਤਿਆ, ਕਰੂਰਤਾ ਅਤੇ ਤਸਕਰੀ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਇਸ ਨਾਲ ਕਰੋੜਾਂ ਹਿੰਦੂ ਸਨਾਤਨੀ ਧਰਮ ਦੇ ਪੈਰੋਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗੀ ਹੈ, ਜੋ ਕਿ ਸੂਬੇ ਵਿੱਚ ਅਸਿਥਰਤਾ ਦਾ ਕਾਰਣ ਬਣਕੇ ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾ ਸਕਦੀ ਹੈ।

ਸ੍ਰੀ ਸ਼ਰਮਾ ਨੇ ਅੱਗੇ ਇਹ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਹੱਦ ਜੰਮੂ ਕਸ਼ਮੀਰ , ਰਾਜਸਥਾਨ, ਹਰਿਆਣਾ ਅਤੇ ਨੈਸ਼ਨਲ ਹਾਈਵੇਅ ਤੋਂ ਗੁਜ਼ਰਦੇ ਹੋਏ ਸਹਾਰਨਪੁਰ ਦੇ ਰਸਤੇ ਉੱਤਰ ਪ੍ਰਦੇਸ਼ ਨੂੰ ਜਾਂਦੀ ਹੈ ਅਤੇ ਸਰਦੀ ਦੇ ਮੌਸਮ ਵਿੱਚ ਧੁੰਦ ਹੋਣ ਕਰਕੇ ਅਜਿਹੇ ਸ਼ਰਾਰਤੀ ਅਨਸਰ ਗਊਆਂ ਦੀ ਤਸਕਰੀ ਕਰਨ ਵਿੱਚ ਸਫਲ ਹੋ ਜਾਂਦੇ ਹਨ।

ਪੰਜਾਬ ਵਿੱਚ ਅਜਿਹੇ ਗੈਰ ਸਮਾਜਿਕ ਤੱਤਾਂ ਨੂੰ ਠੱਲ ਪਾਉਣ ਲਈ ਸਮੇਂ ਸਮੇਂ ’ਤੇ ਇਸ ਦਾ ਨੋਟਿਸ ਲਿਆ ਗਿਆ ਪਰ ਕੋਈ ਸਖ਼ਤ ਕਾਨੂੰਨ ਦੀ ਅਣਹੋਂਦ ਕਾਰਨ ਇਹ ਸ਼ਰਾਰਤ ਅਨਸਰ ਸਮਾਜ ਵਿੱਚ ਅਜਿਹੇ ਜੁਰਮ ਨੂੰ ਅੰਜ਼ਾਮ ਦੇ ਰਹੇ ਹਨ। ਇਨਾਂ ਨੂੰ ਕਾਬੂ ਕਰਨ ਲਈ ਸਖਤ ਕਾਨੂੰਨੀ ਕਾਰਵਾਈ ਲੋੜੀਂਦੀ ਹੈ ਤਾਂ ਜੋ ਫਿਰ ਅਜਿਹੀਆਂ ਘਟਨਾਵਾਂ ਨਾ ਵਾਪਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...