November 17, 2026, 8:01 am
----------- Advertisement -----------
HomeNewsLatest Newsਪੰਜਾਬ 'ਚ ਫੈਲੇ ਨਸ਼ਿਆਂ ਨੂੰ ਰੋਕਣ 'ਚ ਨਾਕਾਮ ਰਹੀ ਮਾਨ ਸਰਕਾਰ: ਪ੍ਰਤਾਪ...

ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਰੋਕਣ ‘ਚ ਨਾਕਾਮ ਰਹੀ ਮਾਨ ਸਰਕਾਰ: ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 31 ਅਕਤੂਬਰ 2022 : – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ ਤੁਹਾਡੇ ਸਿਆਸੀ ਮਾਸਟਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰ ਦੇਵੋਗੇ । ਅਫ਼ਸੋਸਨਾਕ ਹੈ ਕਿ ਤੁਸੀਂ ਵਾਅਦੇ ‘ਤੇ ਚੱਲਣ ਵਿੱਚ ਅਸਫ਼ਲ ਰਹੇ ਹੋ । ਬਾਜਵਾ ਨੇ ਕਿਹਾ ਹਰ ਰੋਜ਼ ਪੰਜਾਬ ਦੇ ਲੋਕਾਂ ਨੂੰ ਮੁੱਖ ਧਾਰਾ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਦੇਖਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਹ ਵੀਡੀਓ ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਨਸ਼ਿਆਂ ਦੇ ਦੁੱਖਦਾਇਕ ਰੁਝਾਨ ‘ਚ ਦੇਖੇ ਜਾ ਸਕਦੇ ਹਨ ਕਿ ਉਹ ਆਮ ਜੀਵਨ ਨਾਲ ਜੂਝਣ ਲਈ ਸਖ਼ਤ ਸੰਘਰਸ਼ ਕਰਦੇ ਹੋਏ ਕਿਵੇਂ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਕਿਹਾ ਅੱਜ ਵੀ ਮੀਡੀਆ ਰਿਪੋਰਟਾਂ ਵਿੱਚ ਵਲਟੋਹਾ ਇਲਾਕੇ ਵਿੱਚ 32 ਸਾਲਾ ਬਲਦੇਵ ਸਿੰਘ ਅਤੇ 35 ਸਾਲਾ ਨਿਸ਼ਾਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਹੈ । ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਝ ਨਹੀਂ ਆ ਰਹੀ ਹੈ। ਬਾਜਵਾ ਨੇ ਕਿਹਾ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਹਮਲੇ ਤੋਂ ਬਚਾਉਣ ਦੀ ਨਾ ਤਾਂ ਇੱਛਾ ਹੈ ਅਤੇ ਨਾ ਹੀ ਕੋਈ ਨੀਤੀ । ਸਾਡੀਆਂ ਅੱਖਾਂ ਸਾਹਮਣੇ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਭਗਵੰਤ ਮਾਨ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ । ਇਹ ਬਿਲਕੁੱਲ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ, ਜਿਸ ਵਿੱਚ ਜਸਟਿਸ ਅਸ਼ੋਕ ਕੁਮਾਰ ਵਰਮਾ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀਆਂ ਨੇ ਸਮਾਜ ਦੇ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਧੱਕਿਆ ਜਾ ਰਿਹਾ ਹੈ, ਬਾਜਵਾ ਨੇ ਕਿਹਾ ਕਿ ਇਸ ਨਿਰੀਖਣ ਦਾ ਹਰ ਸ਼ਬਦ ਬਿਲਕੁਲ ਸੱਚ ਹੈ। ਬਾਜਵਾ ਨੇ ਨਸ਼ਿਆਂ ਦੇ ਫੈਲਾਅ ਵਿਰੁੱਧ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਵੀ ਆਲੋਚਨਾ ਕੀਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...