October 24, 2026, 10:16 am
----------- Advertisement -----------
HomeNewsLatest Newsਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ...

ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਰ ਰਹੀ ਹੈ ਹਰ ਸੰਭਵ ਯਤਨ: ਜਗਜੀਤ ਸਿੰਘ ਡੱਲੇਵਾਲ

Published on

----------- Advertisement -----------

31 ਦਸੰਬਰ 2021: ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ,ਮੈਂਬਰ 9 ਮੈਂਬਰੀ ਕਮੇਟੀ ਅਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਅਤੇ ਸਰਦਾਰ ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ bku ਏਕਤਾ ਸਿੱਧੂਪੁਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਰਸਤੇ ਉੱਪਰ ਚਲਦੀ ਹੋਈ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਿਸ ਦੇ ਤਹਿਤ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵੇਚਣ ਲਈ ਪਹਿਲਾ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ ਰਾਹੀਂ ਮੁਲਾਜ਼ਮਾ ਦੀ ਭਰਤੀ ਕੀਤੀ ਗਈ ਸੀ ਅਤੇ ਹੁਣ ਇਸ ਲਈ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ ਹੈ।

ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਜੋ ਵੀ ਪਾਲਿਸੀਆਂ ਭਾਰਤ ਸਰਕਾਰ ਜਾ ਪੰਜਾਬ ਸਰਕਾਰ ਵੱਲੋ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਇਹ ਸਭ ਗੈਟ ਸਮਝੌਤੇ ਵਿੱਚੋ ਹੀ ਆ ਰਹੀਆਂ ਹਨ। ਇਸ ਲਈ ਜਦੋ ਤੱਕ ਭਾਰਤ ਇਸ ਗੈਟ ਸਮਝੌਤੇ ਵਿੱਚੋ ਬਾਹਰ ਨਹੀ ਆਉਦਾ ਉਦੋ ਤੱਕ ਸਰਕਾਰਾ ਗੈਟ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਆਪਣੀਆਂ ਕੋਝੀਆਂ ਚਾਲਾਂ ਚੱਲਣ ਤੋਂ ਬਾਜ਼ ਨਹੀ ਆਉਣਗੀਆਂ। ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਸਾਰੇ ਦੇਸ਼ ਵਾਸੀਆਂ ਖਾਸ ਕਰ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਪੰਜਾਬ ਦਾ ਇਤਿਹਾਸ ਜਬਰ ਜ਼ੁਲਮ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਨਾਲ ਖੜ੍ਹਨ ਦਾ ਹੈ। ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਭਾਰਤ ਦੇਸ਼ ਅੰਦਰ ਜੋ ਸਾਡੀ ਮਿਹਨਤ ਅਤੇ ਖੂਨ ਪਸੀਨੇ ਦੀ ਕਮਾਈ ਨਾਲ ਲੋਕਾਂ ਦੀਆ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਸਰਕਾਰੀ ਵਿਭਾਗ ਉਸਾਰੇ ਗਏ ਸਨ ਅੱਜ ਉਹ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਦੀ ਅੰਨੀ ਲੁੱਟ ਕਰਨ ਲਈ ਵੇਚੇ ਜਾ ਰਹੇ ਹਨ।

ਜਿਸ ਦੇ ਕਾਰਨ ਹੀ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਸਰਕਾਰੀ ਅਦਾਰਿਆਂ ਨੂੰ ਬਚਾਉਣਾ ਜਰੂਰੀ ਹੈ। ਉਹਨਾਂ ਕਿਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ 2 ਜਨਵਰੀ 2022 ਨੂੰ ਖੰਨਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ ਜੋ ਧਰਨਾ ਦਿੱਤਾ ਜਾ ਰਿਹਾ ਹੈ ਉਸ ਦੀ ਹਮਾਇਤ ਕਰਦੀ ਹੈ ਅਤੇ ਪੰਜਾਬ ਸਰਕਾਰ ਤੋ ਉਹਨਾਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰਦੀ ਹੈ। ਜੇਕਰ ਪੰਜਾਬ ਸਰਕਾਰ ਵੱਲੋ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀ ਕੀਤਾ ਗਿਆ ਜਾ ਉਹਨਾਂ ਉੱਪਰ ਧਰਨੇ ਦੌਰਾਨ ਕੋਈ ਬਲ ਪ੍ਰਯੋਗ ਦੀ ਕੋਸ਼ਿਸ਼ ਕੀਤੀ ਗਈ ਤਾਂ bku ਏਕਤਾ ਸਿੱਧੂਪੁਰ ਨੂੰ ਉਹਨਾਂ ਦੀ ਪਿੱਠ ਪਿੱਛੇ ਖੜ੍ਹਨ ਲਈ ਮਜ਼ਬੂਰ ਹੋਣਾ ਪਵੇਗਾ।

ਸਰਦਾਰ ਜਗਜੀਤ ਸਿੰਘ ਡੱਲੇਵਾਲ ਕਿਹਾ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਦੌਰੇ ਤੇ ਆ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋ ਹਾਜੇ ਤੱਕ ਆਪਣੇ ਵਾਅਦੇ ਪੂਰੇ ਨਹੀ ਕੀਤੇ ਗਏ ਹਨ।ਉਹਨਾਂ ਕਿਹਾ MSP ਦਾ ਗਰੰਟੀ ਕਾਨੂੰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿਵਾਉਣ ਅਤੇ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਦੀ ਮੰਗ ਯਾਦ ਕਰਵਾਉਣ ਲਈ 2 ਜਨਵਰੀ ਨੂੰ ਪਿੰਡ ਪਿੰਡ ਮੋਦੀ ਦੇ ਪੁਤਲੇ ਸਾੜ ਕੇ ਮੋਦੀ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...