November 10, 2026, 5:44 am
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਕੇਵਲ ਨੌਂ ਮਹੀਨਿਆਂ ਵਿੱਚ 21 ਹਜ਼ਾਰ ਤੋਂ ਵੱਧ ਨੌਕਰੀਆਂ...

ਪੰਜਾਬ ਸਰਕਾਰ ਨੇ ਕੇਵਲ ਨੌਂ ਮਹੀਨਿਆਂ ਵਿੱਚ 21 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 12 ਜਨਵਰੀ : – ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ’ਤੇ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ।

ਅੱਜ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਦਿੱਤੀ ਗਈ ਹੈ ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਨਾ ਕਿਸੇ ਦੀ ਸਿਫਾਰਸ਼ ਮੰਨੀ ਗਈ ਹੈ ਅਤੇ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੱਤੀ ਹੈ। ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ, ਮਿਹਨਤ ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਰਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਬਚਨਵੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵਣ ਕਾਰਪਰੋਸ਼ਨ ਦੇ ਚੇਅਰਮੈਨ ਰਕੇਸ਼ ਪੁਰੀ, ਵਧੀਕ ਮੁੱਖ ਸਕੱਤਰ ਵਣ ਰਾਜੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਸ੍ਰੀ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵੲ ਪਾਲ ( ਪ੍ਰਸਾਸਨ ਅਤੇ ਤਾਲਮੇਲ) ਧਰਮਿੰਦਰ ਸਰਮਾਂ, ਵਧੀਕ ਪ੍ਰਧਾਨ ਮੁੱਖ ਵਣ ਪਾਲ ( ਵਿਕਾਸ ) ਸੋਰਭ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...