November 25, 2026, 2:57 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ...

ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂ

Published on

----------- Advertisement -----------

ਚੰਡੀਗੜ੍ਹ, 12 ਜੂਨ : – ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੇ ਨਾਲ-ਨਾਲ ਪਹਿਲੀ ਵਾਰ ਐੱਮਐੱਸਪੀ ’ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮਾਰਕਫੈੱਡ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੂੰਗੀ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਦੀ ਜਗਰਾਉਂ ਮੰਡੀ ਵਿਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ ਜਿਸ ਨਾਲ ਇਹ ਮੰਡੀ ਪੰਜਾਬ ਭਰ ਵਿੱਚੋਂ ਮੋਹਰੀ ਬਣ ਗਈ ਹੈ। ਗਰਮ ਰੁੱਤ ਦੀ ਮੂੰਗੀ 7275 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ਉਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।
ਮੂੰਗੀ ਦੀ ਖਰੀਦ 31 ਜੁਲਾਈ ਤੱਕ ਜਾਰੀ ਰਹੇਗੀ। ਮਾਰਕਫੈੱਡ ਦੇ ਅਧਿਕਾਰੀਆਂ ਨੇ ਕਿਹਾ ਕਿ ਮੂੰਗੀ ਦੀ ਨਮੀ 12 ਫ਼ੀਸਦ ਤੋਂ ਵੱਧ ਨਾ ਹੋਵੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ, “ਇਸ ਉਪਰਾਲੇ ਨਾਲ ਅਸੀਂ ਧਰਤੀ ਹੇਠਲੇ ਪਾਣੀ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਬਚਾਉਣ ਤੋਂ ਇਲਾਵਾ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਕਰ ਸਕਾਂਗੇ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਕਦਮ ਨਾਲ ਯਕੀਨਨ ਤੌਰ ਉਤੇ ਝੋਨੇ ਦੀਆਂ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮਾਂ ਦੀ ਪੈਦਾਵਾਰ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।”
ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ। ਮੂੰਗੀ ਖਰੀਦਣ ਅਤੇ ਕਿਸਾਨਾਂ ਦੀ ਸਹੂਲਤ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਦਾ ਸਟਾਫ ਨੋਟੀਫਾਈ ਮੰਡੀਆਂ ਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬਾ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ 1503 ਕੁਇੰਟਲ ਮੂੰਗੀ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀ ਏਜੰਸੀ ਮਾਰਕਫੈੱਡ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 663 ਕੁਇੰਟਲ, ਜਦਕਿ ਬਾਕੀ 215 ਕੁਇੰਟਲ ਨਿੱਜੀ ਏਜੰਸੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਭਾਅ ਉੱਤੇ ਖਰੀਦੀ।
ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ ਕੁੱਲ ਆਮਦ ਵਿੱਚੋਂ ਇਕੱਲੀ ਜਗਰਾਉਂ ਮੰਡੀ ਵਿਚ 790 ਕੁਇੰਟਲ ਫਸਲ (58 ਫੀਸਦੀ) ਪਹੁੰਚੀ ਹੈ ਜਦਕਿ ਇਸ ਤੋਂ ਬਾਅਦ ਬਰਨਾਲਾ ਦੀਆਂ ਮੰਡੀਆਂ ਸ਼ਾਮਲ ਹਨ ਜਿੱਥੇ 510 ਕੁਇੰਟਲ ਫਸਲ ਪਹੁੰਚੀ ਹੈ। ਜਗਰਾਉਂ ਮੰਡੀ ਵਿਚ ਪਹੁੰਚੀ 790 ਕੁਇੰਟਲ ਮੂੰਗੀ ਵਿੱਚੋਂ ਸੂਬੇ ਦੀ ਖਰੀਦ ਏਜੰਸੀ ਮਾਰਕਫੈੱਡ ਅਤੇ ਪ੍ਰਾਈਵੇਟ ਏਜੰਸੀਆਂ ਨੇ 555 ਕੁਇੰਟਲ ਨੂੰ ਸਮਰਥਨ ਮੁੱਲ ਜਾਂ ਇਸ ਤੋਂ ਵੱਧ ਭਾਅ ਉਤੇ ਖਰੀਦਿਆ। ਸੂਬਾ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਫਸਲ ਦੀ ਅਦਾਇਗੀ ਡਾਇਰੈਕਟ ਬੈਨੇਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦੀ ਪ੍ਰਕਿਰਿਆ ਅਪਣਾਈ ਹੋਈ ਹੈ ਅਤੇ ਖਰੀਦ ਏਜੰਸੀ ਮਾਰਕਫੈੱਡ ਵੱਲੋਂ ਮੂੰਗੀ ਵੇਚਣ ਵਾਲੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਉਤੇ ਅਦਾਇਗੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...