June 9, 2026, 2:23 am
----------- Advertisement -----------
HomeNewsLatest Newsਪੰਜਾਬ ਸਰਕਾਰ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ...

ਪੰਜਾਬ ਸਰਕਾਰ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਸਾਰਾ ਖਰਚਾ ਚੁੱਕਣ ਲਈ ਤਿਆਰ

Published on

----------- Advertisement -----------

ਚੰਡੀਗੜ੍ਹ, 4 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ ‘ਤੇ ਆਉਣ ਵਾਲਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਪਿੰਡ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਅਤੇ ਸਮਾਧੀ ਨੂੰ ਬਦਕਿਸਮਤੀ ਨਾਲ ਅਗਸਤ, 2019 ਦੌਰਾਨ ਢਾਹ ਦਿੱਤਾ ਗਿਆ ਸੀ। ਪੁਰਾਤਨ ਕਥਾਵਾਂ ਅਨੁਸਾਰ ਗੁਰੂ ਰਵਿਦਾਸ ਜੀ, ਮੁਗਲ ਬਾਦਸ਼ਾਹ ਸਿਕੰਦਰ ਲੋਧੀ ਦੇ ਸ਼ਾਸਨ ਦੌਰਾਨ 1509 ਈ. ਦੇ ਲਗਪਗ ਇਸ ਪਵਿੱਤਰ ਸਥਾਨ ਵਿਖੇ ਆਏ ਸਨ।

ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਡੀ.ਡੀ.ਏ. ਨੇ ਹਾਲ ਹੀ ਵਿੱਚ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਚਮਾਰਵਾਲਾ ਜੌਹਰ ਤੁਗਲਕਾਬਾਦ ਕਮੇਟੀ ਨੂੰ 400 ਵਰਗ ਮੀਟਰ ਜ਼ਮੀਨ ਲੈਣ ਲਈ 30 ਸਾਲਾਂ ਦੇ ਪੂੰਜੀਗਤ ਕਿਰਾਏ ਸਮੇਤ 4.33 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਾਉਣ ਲਈ ਕਿਹਾ ਸੀ। ਜ਼ਮੀਨ ਦਾ ਭਾਅ ਜ਼ਿਆਦਾ ਹੋਣ ਕਾਰਨ ਇਹ ਰਕਮ ਜ਼ਿਆਦਾ ਸੀ, ਇਸ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵੱਖ-ਵੱਖ ਵਫ਼ਦਾਂ ਨੇ ਸੂਬਾ ਸਰਕਾਰ ਵੱਲੋਂ ਲੋੜੀਂਦੇ ਯੋਗਦਾਨ ਦੀ ਮੰਗ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕਿਉਂਕਿ ਸੂਬਾ ਸਰਕਾਰ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਸਹੀ ਮਾਅਨਿਆਂ ਵਿੱਚ ਅਪਣਾ ਰਹੀ ਹੈ, ਇਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਮੇਟੀ ਚਾਹੇ ਤਾਂ ਸੂਬਾ ਸਰਕਾਰ ਤੁਗਲਕਾਬਾਦ ਵਿਖੇ ਮੰਦਰ ਦੀ ਉਸਾਰੀ ਲਈ ਜ਼ਮੀਨ ਪ੍ਰਾਪਤ ਕਰਨ ਦਾ ਸਾਰਾ ਖਰਚਾ ਸਹਿਣ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਮੇਟੀ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸੇਵਾ ਪ੍ਰਦਾਨ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਆਪ ਨੂੰ ਬਹੁਤ ਸੁਭਾਗਾ ਸਮਝਣਗੇ। ਇਸ ਉਪਰਾਲੇ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ, ਜਿਨ੍ਹਾਂ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਪਿਆਰ, ਸ਼ਾਂਤੀ, ਦਇਆ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਮਾਨਵਤਾ ਦੀ ਏਕਤਾ ਦਾ ਸਦੀਵੀ ਸੰਦੇਸ਼ ਦਿੱਤਾ, ਨੂੰ ਨਿਮਰ ਸ਼ਰਧਾਂਜਲੀ ਕਰਾਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਨੇ ਬਰਾਬਰੀ ਅਤੇ ਸਦਭਾਵਨਾ ਦੇ ਸਿਧਾਂਤ ਰਾਹੀਂ ਸਮਾਜਿਕ ਜਾਗ੍ਰਿਤੀ ਲਿਆਉਣ ਲਈ ਅਣਥੱਕ ਯਤਨ ਕੀਤੇ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਸਮੁੱਚੀ ਮਨੁੱਖਤਾ ਲਈ ਗਿਆਨ, ਵਿਸ਼ਵਾਸ ਅਤੇ ਸਿੱਖਿਆ ਦਾ ਆਧਾਰ ਦੱਸਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣਾ ਸੂਬਾ ਸਰਕਾਰ ਦਾ ਨੈਤਿਕ ਫਰਜ਼ ਹੈ। ਉਹਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਚੇਅਰ ਲਈ ਬਜਟ ਵਿਵਸਥਾ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਨੇ ਸੱਚਖੰਡ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਬਾਣੀ ਖੋਜ (ਅਧਿਐਨ) ਸੈਂਟਰ ਦੀ ਸਥਾਪਨਾ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਾਸਤੇ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦਾ ਮੂਲ ਆਧਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...