November 21, 2026, 7:33 pm
----------- Advertisement -----------
HomeNewsLatest Newsਪੰਜਾਬ ਸਰਕਾਰ ਸੈਰ-ਸਪਾਟੇ ਨੂੰ ਵੱਡੇ ਪੱਧਰ ਤੇ ਹੁਲਾਰਾ ਦੇਵੇਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਸੈਰ-ਸਪਾਟੇ ਨੂੰ ਵੱਡੇ ਪੱਧਰ ਤੇ ਹੁਲਾਰਾ ਦੇਵੇਗੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਮੈਰਾਥਨ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 27 ਅਪ੍ਰੈਲ : – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੀਆਂ ਲੋਕ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨਾਲ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵੇਗੀ। ਕੈਬਨਿਟ ਮੰਤਰੀ ਨੇ ਸੈਰ ਸਪਾਟਾ ਖੇਤਰ ਦੇ ਸਾਰੇ ਭਾਈਵਾਲਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਵਿਦੇਸ਼ ਦੇ ਸ਼ਹਿਰਾਂ ਤੋਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਨਾਲ ਸਹੀ ਤਾਲਮੇਲ ਬਣਾ ਕੇ ਕੰਮ ਕਰਨ।
ਇੱਥੇ ਪੰਜਾਬ ਭਵਨ ਵਿਖੇ ਸੈਰ ਸਪਾਟਾ ਵਿਭਾਗ ਦੀ ਮੈਰਾਥਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਰ ਸਪਾਟਾ ਵਿਭਾਗ ਦੇ ਅਜਾਇਬ ਘਰ ਅਤੇ ਹੋਰ ਇਮਾਰਤਾਂ ਦਾ ਲੋਕਾਂ ਵਿੱਚ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਖਟਕੜ ਕਲਾਂ ਯਾਦਗਾਰ ਵਿੱਚ ਸਥਿਤ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਬਾਰੇ ਵਿਭਾਗ ਦੇ ਅਧਿਕਾਰੀਆਂ ਤੋਂ ਇੱਕ ਵਿਸਥਾਰਤ ਰਿਪੋਰਟ ਵੀ ਮੰਗੀ ਹੈ ਅਤੇ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਾਰੇ ਸਮਾਨ ਨੂੰ ਇਸ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਾਨਦਾਰ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਨੂੰ ਵੀ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇਗਾ।
ਸ੍ਰੀ ਬੈਂਸ ਨੇ ਅਧਿਕਾਰੀਆਂ ਨੂੰ ਸੈਰ ਸਪਾਟਾ ਵਿਭਾਗ ਦੇ ਹੋਰ ਸਾਰੇ ਪ੍ਰਾਜੈਕਟਾਂ ਵਿੱਚ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲ ਪ੍ਰੀਤ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...