November 21, 2026, 6:35 pm
----------- Advertisement -----------
HomeNewsLatest Newsਪੰਜਾਬ ਸਰਕਾਰ ਦੇ ਅਜੀਬੋ-ਗਰੀਬ ਫੈਸਲੇ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰਨਗੇ:...

ਪੰਜਾਬ ਸਰਕਾਰ ਦੇ ਅਜੀਬੋ-ਗਰੀਬ ਫੈਸਲੇ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰਨਗੇ: ਸੰਜੀਵ ਵਸ਼ਿਸ਼ਟ

Published on

----------- Advertisement -----------

ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜਾਇਦਾਦ ਵੇਚਣ ਤੋਂ ਪਹਿਲਾਂ ਬਿਜਲੀ ਵਿਭਾਗ ਤੋਂ ਐਨਓਸੀ ਲੈਣ ਦੇ ਫੈਸਲੇ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ।
ਮੋਹਾਲੀ : – ਪੰਜਾਬ ਦੀ ਨਵੀਂ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਨਵੇਂ-ਨਵੇਂ ਅਜੀਬੋ-ਗਰੀਬ ਫੈਲਾਅ ਨਾਲ ਆਮ ਆਦਮੀ ਨੂੰ ਰਾਹਤ ਤਾਂ ਨਹੀਂ ਮਿਲੇਗੀ, ਸਗੋਂ ਆਮ ਆਦਮੀ ਦੀਆਂ ਮੁਸ਼ਕਲਾਂ ਜ਼ਰੂਰ ਵਧਣਗੀਆਂ। ਇਹ ਗੱਲ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਹੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਰਕਾਰ ਵੱਲੋਂ ਇੱਕ ਨਵਾਂ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਆਪਣੀ ਜਾਇਦਾਦ ਵੇਚਣ ਤੋਂ ਪਹਿਲਾਂ ਬਿਜਲੀ ਵਿਭਾਗ ਤੋਂ ਐਨਓਸੀ ਲੈਣੀ ਪਵੇਗੀ। ਵਸ਼ਿਸ਼ਟ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਆਮ ਆਦਮੀ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਇਦਾਦ ਵੇਚਣ ਤੋਂ ਪਹਿਲਾਂ ਬਿਨਾਂ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਜਿਹਾ ਕਰਨਾ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾਉਣ ਲਈ ਹੀ ਹੈ ਹੋਰ ਕੁਝ ਨਹੀਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਫੈਸਲੇ ‘ਤੇ ਇਕ ਵਾਰ ਫਿਰ ਤੋਂ ਵਿਚਾਰ ਕਰੇ ਅਤੇ ਇਸ ਫੈਸਲੇ ਨੂੰ ਰੱਦ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਨਾ ਹੋ ਸਕੇ।

ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ ਸਗੋਂ ਹੋਰ ਵਧੇਗਾ।
ਸੰਜੀਵ ਵਸ਼ਿਸ਼ਟ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਹ ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕੰਮ ਕਰ ਰਹੀ ਹੈ। ਪਰ ਜਿਸ ਤਰ੍ਹਾਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਬਜਾਏ ਹੋਰ ਬਲ ਦੇਣ ਦੇ ਰਾਹ ਪੈ ਰਹੀ ਹੈ। ਕਿਉਂਕਿ ਆਮ ਤੌਰ ‘ਤੇ ਜੇਕਰ ਕਿਸੇ ਕੰਮ ਲਈ ਸਰਕਾਰੀ ਦਫਤਰਾਂ ਦੀ ਦਖਲਅੰਦਾਜ਼ੀ ਵਧ ਜਾਂਦੀ ਹੈ ਤਾਂ ਭ੍ਰਿਸ਼ਟਾਚਾਰ ਵਧਣ ਦੀ ਸੰਭਾਵਨਾ ਬਣ ਜਾਂਦੀ ਹੈ। ਜੇਕਰ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਣਾਉਣਾ ਹੈ ਤਾਂ ਲੋਕਾਂ ਲਈ ਅਜਿਹਾ ਪ੍ਰਸ਼ਾਸਨ ਬਣਾਉਣਾ ਪਵੇਗਾ ਜਿਸ ਵਿੱਚ ਸਰਕਾਰੀ ਦਫ਼ਤਰਾਂ ਦੀ ਦਖ਼ਲਅੰਦਾਜ਼ੀ ਘੱਟ ਤੋਂ ਘੱਟ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...