April 30, 2026, 7:37 am
----------- Advertisement -----------
HomeNewsLatest Newsਠੇਕਾ ਮੁਲਾਜ਼ਮਾਂ ਦੀ ਫਾਈਲ ਰੋਕਣ ਦੇ ਇਲਜ਼ਾਮ ’ਤੇ ਰਾਜਪਾਲ ਨੇ ਦਿੱਤਾ ਜਵਾਬ

ਠੇਕਾ ਮੁਲਾਜ਼ਮਾਂ ਦੀ ਫਾਈਲ ਰੋਕਣ ਦੇ ਇਲਜ਼ਾਮ ’ਤੇ ਰਾਜਪਾਲ ਨੇ ਦਿੱਤਾ ਜਵਾਬ

Published on

----------- Advertisement -----------

ਚੰਡੀਗੜ੍ਹ: ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਮਾਮਲੇ ’ਚ CM ਚਰਨਜੀਤ ਸਿੰਘ ਚੰਨੀ ਤੇ ਰਾਜਪਾਲ ਵਿਚਾਲੇ ਜੰਗ ਤੇਜ਼ ਹੋ ਗਈ ਹੈ। ਹੁਣ ਰਾਜਪਾਲ ਨੇ CM ਚੰਨੀ ਵੱਲੋਂ ਲਾਏ ਇਲਜ਼ਾਮਾਂ ‘ਤੇ ਸਫਾਈ ਦਿੱਤੀ ਹੈ। ਰਾਜਪਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਗ਼ਲਤ ਹੈ। ਰਾਜਪਾਲ ਨੇ ਦੱਸਿਆ ਕਿ ਠੇਕਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ 6 ਸਵਾਲਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭਿਜਵਾ ਦਿੱਤੀ ਗਈ ਸੀ, ਜਿਨ੍ਹਾਂ ਦਾ ਜਵਾਬ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਹੈ। ਇਹ ਫਾਈਲ 31 ਦਸੰਬਰ, 2021 ਨੂੰ ਮੁੱਖ ਮੰਤਰੀ ਦਫ਼ਤਰ ਨੇ ਰਸਮੀ ਤੌਰ ’ਤੇ ਪ੍ਰਾਪਤ ਕੀਤੀ ਸੀ ਅਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਮਿਲਣਾ ਬਾਕੀ ਹੈ। ਉਨ੍ਹਾਂ ਨੇ ਕਿਹਾ, ‘‘ਮੈਂ ਮੁੱਖ ਮੰਤਰੀ ਨੂੰ ਫਾਈਲ ’ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦੇਣ ਦੀ ਸਲਾਹ ਦਿੰਦਾ ਹਾਂ।’

ਇਕ ਵਾਰ ਜਵਾਬ ਆਉਣ ਤੋਂ ਬਾਅਦ ਰਾਜਪਾਲ ਦੇ ਸਕੱਤਰੇਤ ’ਚ ਬਿੱਲ ਦੀ ਫਿਰ ਤੋਂ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਚੰਡੀਗੜ੍ਹ ’ਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਸਰਕਾਰ ਨੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਕਾਨੂੰਨ ਬਣਾ ਕੇ ਪੱਕੇ ਕਰਨ ਦਾ ਫੈਸਲਾ ਕੀਤਾ ਹੈ ਪਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਨੀਤਕ ਕਾਰਨਾਂ ਕਰਕੇ ਫਾਈਲ ਨੂੰ ਰੋਕਿਆ ਹੋਇਆ ਹੈ ਅਤੇ ਫਾਈਲ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਦੋਵੇਂ ਆਹਮੋ-ਸਾਹਮਣੇ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...