October 8, 2026, 5:51 am
----------- Advertisement -----------
HomeNewsLatest Newsਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ IITM ਚੇਨਈ 2023 ਵਿੱਚ ਪਾਈਆਂ ਧੁੰਮਾਂ

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ IITM ਚੇਨਈ 2023 ਵਿੱਚ ਪਾਈਆਂ ਧੁੰਮਾਂ

Published on

----------- Advertisement -----------

ਚੰਡੀਗੜ੍ਹ, 8 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਦੱਸਿਆ ਕਿ ਇਸ ਸਾਲ ਚੇਨਈ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਵਿੱਚ ਪੰਜਾਬ ਸੈਰ ਸਪਾਟਾ ਉਮੀਦਾਂ ਤੋਂ ਕਿਤੇ ਵੱਧ ਰਿਹਾ ਹੈ। ਉਕਤ ਵਪਾਰਕ ਮੇਲੇ ਨੇ ਤਾਮਿਲਨਾਡੂ ਅਤੇ ਇਸ ਤੋਂ ਬਾਹਰ ਦੇ ਸੈਰ-ਸਪਾਟਾ ਉਦਯੋਗ ਲਈ ਪੰਜਾਬ ਦੇ ਪ੍ਰਦਰਸ਼ਕਾਂ ਨਾਲ ਜੁੜਨ, ਸਬੰਧ ਸਥਾਪਤ ਕਰਨ ਅਤੇ ਵਪਾਰ ਕਰਨ ਲਈ ਇੱਕ ਸ਼ਾਨਦਾਰ ਮੰਚ ਪੇਸ਼ ਕੀਤਾ।

ਆਈਆਈਟੀਐਮ ਚੇਨਈ ਦੌਰਾਨ, ਪੰਜਾਬ ਟੂਰਿਜ਼ਮ ਨੇ ਪੰਜਾਬ ਦੇ ਵੱਖ-ਵੱਖ ਭਾਈਵਾਲਾਂ ਦੇ ਇੱਕ ਵਫ਼ਦ ਨਾਲ ਆਪਣੀ ਮਜ਼ਬੂਤ ਮੌਜੂਦਗੀ ਦਰਸਾਈ। ਵਫ਼ਦ ਵਿੱਚ ਹੋਟਲ ਉਦਯੋਗ, ਟਰੈਵਲ ਅਤੇ ਟੂਰ ਆਪਰੇਟਰ ਅਤੇ ਸੂਬੇ ਵੱਲੋਂ ਰਜਿਸਟਰਡ ਬੈੱਡ ਐਂਡ ਬ੍ਰੇਕਫਾਸਟ ਅਤੇ ਫਾਰਮ ਹਾਊਸਜ਼ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ।

ਸਮਾਗਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਰਾਖੀ ਗੁਪਤਾ ਭੰਡਾਰੀ ਵੱਲੋਂ ਕੀਤੇ ਗਏ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਕਈ ਸੀਨੀਅਰ ਸੈਰ-ਸਪਾਟਾ ਅਧਿਕਾਰੀ , ਟਰੈਵਲ ਟਰੇਡ ਐਸੋਸੀਏਸ਼ਨਾਂ ਦੇ ਮੁਖੀ ਅਤੇ ਮੀਡੀਆ ਦੇ ਮੈਂਬਰ ਆਦਿ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...