June 10, 2026, 2:39 pm
----------- Advertisement -----------
HomeNewsLatest Newsਸਿਹਤ ਵਿਭਾਗ ਡੇਂਗੂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ: ਚੇਤਨ ਸਿੰਘ ਜੌੜਾਮਾਜਰਾ

ਸਿਹਤ ਵਿਭਾਗ ਡੇਂਗੂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 20 ਸਤੰਬਰ : – ਪੰਜਾਬ ਵਿੱਚ ਡੇਂਗੂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬੀਤੇ ਦਿਨੀਂ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪੰਜਾਬ ‘ਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਬਾਰੇ ਆਈਆਂ ਰਿਪੋਰਟਾਂ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਨਾਲ ਨਜਿੱਠਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤਹਿਤ ਸਿਹਤ ਵਿਭਾਗ ਡੇਂਗੂ ਨੂੰ ਫੈਲਾਅ ਨੂੰ ਰੋਕਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਇਸ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਮੀ ਦੇ ਮੌਸਮ ਦੀ ਸ਼ੁਰੂਆਤ ਤੋਂ ਹੀ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਡੇਂਗੂ ਪਾਣੀ ਦੁਆਰਾ ਫੈਲਣ ਵਾਲੀ ਬਿਮਾਰੀ ਹੈ ਜੋ ਕਿ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਸਤੰਬਰ ਮਹੀਨੇ ਵਿੱਚ ਹੀ ਵਿਭਾਗ ਦੀਆਂ ਟੀਮਾਂ ਨੇ ਲਾਰਵੇ ਦੇ ਪ੍ਰਜਨਨ ਦੀ ਜਾਂਚ ਕਰਨ ਲਈ 3 ਲੱਖ ਤੋਂ ਵੱਧ ਘਰਾਂ ਦਾ ਦੌਰਾ ਕੀਤਾ ਅਤੇ 5871 ਘਰਾਂ ਵਿੱਚ ਮੱਛਰਾਂ ਦੇ ਲਾਰਵੇ ਪਾਏ ਗਏ ਅਤੇ ਇਸ ਨੂੰ ਨਸ਼ਟ ਕੀਤਾ ਗਿਆ।

ਮੱਛਰਾਂ ਦੇ ਲਾਰਵੇ ਦੀ ਪੈਦਾਵਾਰ ‘ਤੇ ਨਜ਼ਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਪੰਜਾਬ ਭਰ ‘ਚ ਘੱਟੋ-ਘੱਟ 855 ਬ੍ਰੀਡਿੰਗ ਚੈਕਰ ਤਾਇਨਾਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸੂਬੇ ਭਰ ‘ਚ ਕੀਟਨਾਸ਼ਕ ਅਤੇ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਮੱਛਰਾਂ ਦੀ ਪ੍ਰਜਨਨ ਨੂੰ ਨਿਯੰਤਰਿਤ ਕਰਨ ਲਈ ਇੱਕ ਜੈਵਿਕ ਵਿਧੀ ਦੀ ਵੀ ਵਰਤੋਂ ਕਰ ਰਿਹਾ ਹੈ ਜਿਸ ਤਹਿਤ ਪਿੰਡਾਂ ਦੇ ਛੱਪੜਾਂ ਵਿੱਚ ਗੈਂਬੂਸੀਆ ਮੱਛੀ ਛੱਡੀ ਜਾਂਦੀ ਹੈ, ਜੋ ਭੋਜਨ ਦੇ ਤੌਰ ‘ਤੇ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ ਅਤੇ ਉਨ੍ਹਾਂ ਦੀ ਪ੍ਰਜਨਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ।

ਵਿਭਾਗ ਦੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਭਾਈਵਾਲਾਂ ਜਿਵੇਂ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ ਆਦਿ ਨਾਲ ਅੰਤਰ-ਖੇਤਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਸ. ਜੌੜਾਮਾਜਰਾ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਜਾਂਚ ਕਰਦੇ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਘਰਾਂ ਅੰਦਰ ਜਾਂ ਨੇੜੇ (ਪਾਣੀ ਦੇ ਕੰਟੇਨਰਾਂ, ਟਾਇਰਾਂ, ਕੂਲਰਾਂ ਵਿੱਚ) ਪਾਣੀ ਖੜ੍ਹਾ ਨਾ ਹੋਵੇ ਜੋ ਕਿ ਮੱਛਰਾਂ ਲਈ ਇੱਕ ਸੰਭਾਵੀ ਪ੍ਰਜਨਨ ਸਥਾਨ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਡੇਂਗੂ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਪੰਜਾਬ ਸਰਕਾਰ ਨੇ ਇਸ ਦੇ ਟੈਸਟ ਦੀ ਕੀਮਤ ਵੀ 600/- ਰੁਪਏ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਜਾਂਚ ਲਈ 42 ਲੈਬਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਡੇਂਗੂ ਵਾਰਡਾਂ ਦੇ ਰੂਪ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ 1274 ਬੈੱਡ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...