October 23, 2026, 2:09 pm
----------- Advertisement -----------
HomeNewsLatest Newsਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ 'ਤੇ ਬਰਮਾਂ ਦੀ ਮੁੜ ਉਸਾਰੀ...

ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ‘ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 12 ਜੂਨ : – ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ ‘ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ ਕੀਤਾ ਜਾ ਚੁੱਕਾ ਹੈ। ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਪੰਜਾਬ ਮੰਡੀ ਬੋਰਡ ਵੱਲੋਂ 2500 ਕਿਲੋਮੀਟਰ ਦੇ ਕਰੀਬ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀਂ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਤੰਗ ਲਿੰਕ ਸੜਕਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚ ਜਾਣਗੀਆਂ।


ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਰੋਡ ਬਰਮਾਂ ਦੇ ਨਿਰਮਾਣ ਲਈ ਫੀਲਡ ਇੰਜੀਨੀਅਰਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਾਰਜ ਵਿਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰਵੀ ਭਗਤ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਇਸ ਅਨੁਸਾਰ ਫੀਲਡ ਇੰਜਨੀਅਰਾਂ ਨੇ ਸੜਕ ਦੇ ਬਰਮਾਂ ਦੀ ਉਸਾਰੀ ਅਤੇ ਬਰਮਾਂ ’ਤੇ ਮਿੱਟੀ ਭਰਨ ਦਾ ਕਾਰਜ ਆਰੰਭਿਆ ਹੈ। ਕਣਕ ਦੀ ਵਾਢੀ ਤੋਂ ਬਾਅਦ ਖਾਲੀ ਪਈ ਖੇਤੀ ਵਾਲੀ ਜ਼ਮੀਨ ਵਿੱਚੋਂ ਮਿੱਟੀ ਲਿਆ ਕੇ ਕੰਮ ਨੂੰ ਆਧੁਨਿਕ ਮਸ਼ੀਨੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਹ ਮਸ਼ੀਨੀ ਵਿਧੀ ਇਹ ਵੀ ਯਕੀਨੀ ਬਣਾਉਂਦੀ ਹੈ ਕਿ ਵਾਹੀਯੋਗ ਜ਼ਮੀਨ ਦਾ ਪੱਧਰ ਖਰਾਬ ਨਾ ਹੋਵੇ।


ਇਹ ਸਾਰਾ ਕੰਮ ਫੀਲਡ ਇੰਜੀਨੀਅਰਾਂ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਉਸਾਰੀ ਏਜੰਸੀਆਂ ਨਾਲ ਤਾਲਮੇਲ ਜ਼ਰੀਏ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਓਵਰਟੇਕ ਕਰਨ ਸਮੇਂ ਭਾਰੀ ਵਾਹਨ ਕੱਚੇ ਬਰਮਾਂ ਤੋਂ ਲੰਘਦੇ ਹਨ, ਜਿਸ ਨਾਲ ਬਰਮਾਂ ਦਾ ਨੁਕਸਾਨ ਹੁੰਦਾ ਹੈ ਅਤੇ ਬਰਮਾ ਤੋਂ ਮਿੱਟੀ ਹਟਦੀ ਰਹਿੰਦੀ ਹੈ । ਬਰਮਾਂ ਦੀ ਘੱਟ ਚੌੜਾਈ ਸੜਕਾਂ ਨੂੰ ਜਲਦੀ ਨੁਕਸਾਨ ਪਹੁੰਚਾਉਂਦੀ ਹੈ, ਖੇਤੀਬਾੜੀ ਵਾਲੀ ਜ਼ਮੀਨ ਤੋਂ ਸੜਕਾਂ ਦੀ ਹੇਠਲੀ ਸਤਹੀ ‘ਚ ਪਾਣੀ ਦਾਖਲ ਹੁੰਦਾ ਹੈ, ਜਿਸ ਨਾਲ ਸੜਕ ਦੀ ਪਰਤ ਨੂੰ ਨੁਕਸਾਨ ਹੁੰਦਾ ਹੈ। ਇਸ ਕਾਰਨ ਵਾਹਨਾਂ ਨੂੰ ਓਵਰਟੇਕ ਕਰਨ ਸਮੇਂ ਸੜਕ ਹਾਦਸੇ ਵੀ ਵਾਪਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...