September 23, 2026, 9:22 am
----------- Advertisement -----------
HomeNewsLatest News‘ਪੰਜਾਬ ਮਾਡਲ’ ਦਾ ਧੁਰਾ ਪੰਜਾਬ ਦੀ ਭਲਾਈ ਹੈ : ਨਵਜੋਤ ਸਿੰਘ ਸਿੱਧੂ

‘ਪੰਜਾਬ ਮਾਡਲ’ ਦਾ ਧੁਰਾ ਪੰਜਾਬ ਦੀ ਭਲਾਈ ਹੈ : ਨਵਜੋਤ ਸਿੰਘ ਸਿੱਧੂ

Published on

----------- Advertisement -----------

ਅਮਲੋਹ, 25 ਦਸੰਬਰ, 2021: ਅਮਲੋਹ ਵਿਖੇ ਇੱਕ ਸਮਾਗਮ ਵਿੱਚ ਬੋਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਦਾ ਉਦੇਸ਼ ਲੋਕਾਂ ਦੀ ਭਲਾਈ ਹੈ। ਇਹ ਮਾਡਲ ਸੂਬੇ ਦੇ ਸਰੋਤਾਂ ਦੀ ਸਹਾਇਤਾ ਉੱਪਰ ਆਧਾਰਿਤ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਸਹੀ ਮਾਇਨਿਆਂ ਵਿਚ ਲੋਕਾਂ ਦੀ ਭਲਾਈ ਰਾਜ ਦੇ ਸਰੋਤਾਂ ਦੁਆਰਾ ਕੀਤੀ ਜਾਂਦੀ ਹੈ, ਇਹ ਭਾਰਤ ਵਰਗੇ ਸੰਵਿਧਾਨਕ ਲੋਕਤੰਤਰ ਦੀ ਸਮਾਜਿਕ ਵਚਨਬੱਧਤਾ ਵੀ ਹੈ। ਸੂਬੇ ਦੇ ਟੀਚਿਆਂ ਨੂੰ ਸਹੀ ਨੀਤੀ ਅਤੇ ਰੋਡਮੈਪ ਰਾਹੀਂ ਪੂਰਾ ਕੀਤਾ ਜਾਣਾ ਚਾਹੀਦਾ ਹੈ, ਜੋ ਕਿ ‘ਪੰਜਾਬ ਮਾਡਲ’ ਹੈ। ਵਿਰੋਧੀਆਂ ਦੇ ਖੋਖਲੇ ਵਾਅਦੇ ਪੰਜਾਬ ਨੂੰ ਖੁਸ਼ਹਾਲ ਸੂਬਾ ਨਹੀਂ ਬਣਾ ਸਕਦੇ।

ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸੰਕਟ ਦਾ ਹੱਲ ਕਿਸਾਨਾਂ ਦੀ ਆਮਦਨ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖੇਤੀ ਉਤਪਾਦਾਂ ਦੀ ਖਰੀਦ ਕਿਸਾਨਾਂ ਦਾ ਅਧਿਕਾਰ ਹੈ। ਉਨ੍ਹਾਂ ਦਾ ‘ਪੰਜਾਬ ਮਾਡਲ’ ਇਸ ਮਾਮਲੇ ਵਿਚ ਕਿਸਾਨਾਂ ਦੇ ਨਾਲ ਖੜ੍ਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਫ਼ਸਲੀ ਵਿਭਿੰਨਤਾ ਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਦੇਸ਼ ਅਜੇ ਵੀ ਪ੍ਰਤੀ ਸਾਲ 80,000 ਕਰੋੜ ਰੁਪਏ ਦੀਆਂ ਦਾਲਾਂ ਅਤੇ ਤੇਲ ਬੀਜ ਦਰਾਮਦ ਕਰ ਰਿਹਾ ਹੈ, ਇਸ ਖੱਪੇ ਨੂੰ ਪੰਜਾਬ ਦੇ ਕਿਸਾਨਾਂ ਰਾਹੀਂ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਵਿੱਚ ਚੌਲਾਂ ਅਤੇ ਕਣਕ ਵਰਗੇ “ਭੋਜਨ ਅਨਾਜ” ਦਾ ਸਭ ਤੋਂ ਮੋਹਰੀ ਉਤਪਾਦਕ ਹੈ। ਫਿਰ ਵੀ ਖੁਰਾਕੀ ਪਦਾਰਥਾਂ ਜਿਵੇਂ ਕਿ ਰਾਈਸ ਸਟਾਰਚ, ਰਾਈਸ ਬ੍ਰਾਨ, ਰਾਈਸ ਆਇਲ, ਰਾਈਸ ਪ੍ਰੋਟੀਨ, ਰਾਈਸ ਫੈਟ, ਰਾਈਸ ਫਲੋਰ ਦਾ ਸਿਰਫ਼ ਅਨਾਜ ਨਾਲੋਂ 10-20 ਗੁਣਾ ਜ਼ਿਆਦਾ ਮੁੱਲ ਹੈ, ਪੰਜਾਬ ਦੇ ਕਿਸਾਨਾਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਭੋਜਨ ਸਹਿ-ਉਤਪਾਦਾਂ (food derivatives) ਦੀ ਗਲੋਬਲ ਮਾਰਕੀਟ 100 ਮਿਲੀਅਨ ਹੈ ਅਤੇ ਪੰਜਾਬ ਦਾ ਇਸ ਵਿੱਚ 0.01% ਹਿੱਸਾ ਵੀ ਨਹੀਂ ਹੈ।

‘ਪੰਜਾਬ ਮਾਡਲ’ ਦੀ ਵਿਆਖਿਆ ਕਰਦੇ ਹੋਏ, ਨਵਜੋਤ ਸਿੰਘ ਸਿੱਧੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅਜਿਹੇ ਕਿਸਾਨਾਂ ਦੀ ਸਹਾਇਤਾ ਲਈ ਬਾਜ਼ਾਰ ਵਿਚ ਦਖਲ ਦੇਣ ਵਾਲੀਆਂ (Market Intervention) ਸਕੀਮਾਂ ਵਰਗੀਆਂ ਨੀਤੀਆਂ ਲਿਆਵੇਗਾ, ਜਿਸ ਨਾਲ ‘ਪੀਲੀ ਕ੍ਰਾਂਤੀ’ ਦੀ ਅਗਵਾਈ ਕਰਨ ਵਾਲੇ ਪੰਜਾਬ ਵਿੱਚ ਦਾਲਾਂ, ਤੇਲ ਬੀਜਾਂ ਅਤੇ ਖੁਰਾਕੀ ਪਦਾਰਥਾਂ ਦੀ ਖੇਤੀ ਦਾ ਵਿਕਾਸ ਹੋਵੇਗਾ। ਇਸ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ, ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਨ੍ਹਾਂ ਦਾ ਮਾਡਲ ਪੰਜਾਬ ਵਿੱਚ ਗੋਦਾਮ, ਕੋਲਡ ਸਟੋਰੇਜ ਅਤੇ ਏ.ਪੀ.ਐਮ.ਸੀ ਮੰਡੀਆਂ ਵਿੱਚ ਆਧੁਨਿਕੀਕਰਨ ਅਤੇ ਸੁਧਾਰ ਲਿਆਏਗਾ।

ਆਪਣੇ ਸੋਮਿਆਂ ਦੀ ਵਰਤੋਂ ਕਰਕੇ ਸੂਬੇ ਨੂੰ ਸੁਤੰਤਰ ਤੇ ਆਤਮ-ਨਿਰਭਰ ਬਣਾਉਣਾ ਅਤੇ ਮਾਲੀਏ ਦੇ ਬਹੁਤ ਸਾਰੇ ਸੋਮਿਆਂ ਦੇ ਨੱਕੇ ਸੂਬੇ ਦੇ ਖ਼ਜ਼ਾਨੇ ਵੱਲ ਖੋਲ੍ਹਣ ਵਾਲੇ ਪਾਸੇ ਸੂਬੇ ਦਾ ਧਿਆਨ ਹੋਣਾ ਚਾਹੀਦਾ ਹੈ। ‘ਪੰਜਾਬ ਮਾਡਲ’ ਸਿਸਟਮ ਨਾਲ ਲੜਨ ਅਤੇ ਆਪਣੇ ਟੀਚੇ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ। ਫ਼ਜ਼ੂਲ ਖਰਚੇ ਰੋਕਣਾ ਅਤੇ ਮਾਲੀਆ ਪ੍ਰਣਾਲੀ ਅਤੇ ਰੁਜ਼ਗਾਰ ਪੈਦਾ ਕਰਕੇ ਸੰਪੂਰਨ ਵਿਕਾਸ ਵੱਲ ਵਧਣਾ ਪੰਜਾਬ ਸੂਬੇ ਲਈ ਅੱਗੇ ਵਧਣ ਦਾ ਇੱਕੋ-ਇੱਕ ਰਾਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...