October 17, 2026, 10:38 pm
----------- Advertisement -----------
HomeNewsLatest Newsਪੰਜਾਬ ਦੇ ਲੋਕਾਂ  ਨੇ ਸੱਤਾ ‘ਆਪ’ ਨੂੰ ਸੌਪਣ ਦਾ ਪੱਕਾ ਮਨ ਬਣਾਇਆ:...

ਪੰਜਾਬ ਦੇ ਲੋਕਾਂ  ਨੇ ਸੱਤਾ ‘ਆਪ’ ਨੂੰ ਸੌਪਣ ਦਾ ਪੱਕਾ ਮਨ ਬਣਾਇਆ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, 8 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਐਲਾਨਣ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ। ਮਾਨ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫਰਵਰੀ ਨੂੰ ਨਵੀਂ ਇਬਾਰਤ ਆਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ। 

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਭਗਵੰਤ ਮਾਨ ਦਾ ਟਵੀਟ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਘਰਾਂ ਤੋਂ ਵੱਡੀ ਗਿਣਤੀ ’ਚ ਬਾਹਰ ਨਿਕਲਣ ਅਤੇ ਆਪਣੇ ਹੱਥਾਂ ਨਾਲ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ। ਸੂਬੇ ਦੇ ਵੋਟਰ ਆਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਵਾਲਿਆਂ ਨੂੰ ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫੀਆ ਅਤੇ ਭ੍ਰਿਸ਼ਟਾਚਾਰ ਵਿੱਚ ਡੁਬੇ ਪੰਜਾਬ ਨੂੰ ਮੁੜ ਸੋਹਣਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ। 

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਪੱਕਾ ਮਨ ਬਣ ਲਿਆ ਹੈ। ਪਾਰਟੀ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿੱਚ ਪੰਜਾਬ ਵਾਸੀ ਆਪੋ-ਆਪਣੇ ਸਾਧਨਾਂ ਨਾਲ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਕੇਜਰੀਵਾਲ ਦੀਆਂ ਗਰੰਟੀਆਂ ਨੂੰ ਖੁੱਲ੍ਹੇ ਮਨ ਨਾਲ ਸਮਰਥਨ ਦੇ ਰਹੇ ਹਨ। ਇਸ ਲਈ 10 ਮਾਰਚ ਨੂੰ ਆਉਣ ਵਾਲੇ ਨਤੀਜੇ ਪੰਜਾਬ ਦੇ ਲੋਕਾਂ ਦੀ ਜਿੱਤ ਦਾ ਐਲਾਨ ਕਰਨਗੇ। 

ਮਾਨ ਨੇ ਟਵੀਟ ਕੀਤਾ, ‘‘ ਪੰਜਾਬੀਓ, … ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ 14 ਫਰਵਰੀ …. ਤਿਆਰ ਹੋ ਜਾਓ, … 10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…. ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।’’
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸਨ ਦੇ ਫ਼ੈਸਲਿਆਂ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਿਰਪੱਖ, ਸ਼ਾਂਤਮਈ ਅਤੇ ਸੰਵਿਧਾਨਕ ਤਰੀਕੇ ਨਾਲ ਚੋਣਾ ਕਰਵਾਈਆਂ ਜਾਣਗੀਆਂ, ਤਾਂ ਜੋ ਲੋਕਤੰਤਰ ਵਿੱਚ ਲੋਕਾਂ ਦਾ ਹੋਰ ਵਿਸ਼ਵਾਸ ਪੱਕਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...